ਪੰਜਾਬੀ

ਲੁਧਿਆਣਾ ‘ਚ ਮੈਗਾ ਟੈਕਸਟਾਈਲ ਪਾਰਕ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰੇਗੀ ਸਰਕਾਰ

Published

on

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕੂੰਮਕਲਾਂ ਨੇੜੇ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਕਾਂਗਰਸ ਸਰਕਾਰ ਦੇ ਸਮੇਂ ਇੱਥੇ ਇੰਡਸਟਰੀ ਪਾਰਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਸਾਈਟ ਨੂੰ ਪੀ. ਐੱਮ ਮਿੱਤਰ ਯੋਜਨਾ ਦੇ ਅਧੀਨ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ ਚੁਣਿਆ ਗਿਆ ਹੈ।

ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰਨ ਲਈ ਟੈਕਸਟਾਈਲ ਮੰਤਰਾਲੇ ਦੇ ਸਕੱਤਰ ਵੀ. ਕੇ. ਸਿੰਘ ਪਿਛਲੇ ਦਿਨੀਂ ਸਾਈਟ ਦਾ ਦੌਰਾ ਕਰਨ ਪਹੁੰਚੇ ਤਾਂ ਇਹ ਗੱਲ ਸਾਹਮਣੇ ਆਈ ਕਿ ਮੈਗਾ ਟੈਕਸਟਾਈਲ ਪਾਰਕ ਬਣਾਉਣ ਲਈ ਘੱਟੋ-ਘੱਟ ਇਕ ਹਜ਼ਾਰ ਏਕੜ ਜ਼ਮੀਨ ਦੀ ਲੋੜ ਹੈ। ਹਾਲਾਂਕਿ ਗਲਾਡਾ ਵੱਲੋਂ ਪਹਿਲਾਂ ਇੰਡਸਟਰੀ ਪਾਰਕ ਲਈ 957 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ ਪਰ ਉਸ ‘ਚੋਂ 197 ਏਕੜ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ।

ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸੇ ਝਗੜੇ ਤੋਂ ਬਿਨਾ ਇਕ ਹਜ਼ਾਰ ਏਕੜ ਜ਼ਮੀਨ ਪੂਰੀ ਕਰਨ ਲਈ 250 ਏਕੜ ਹੋਰ ਜ਼ਮੀਨ ਐਕੁਆਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਪ੍ਰਕਿਰਿਆ ਪੂਰੀ ਕਰਨ ਲਈ ਇੰਡਸਟਰੀ ਵਿਭਾਗ ਵੱਲੋਂ ਸ਼ਹਿਰੀ ਵਿਕਾਸ ਮੰਤਰਾਲੇ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਿਮਾਂਡ ਸਰਵੇ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਪੁਸ਼ਟੀ ਇੰਡਸਟਰੀ ਵਿਭਾਗ ਦੇ ਸਕੱਤਰ ਸੀ. ਸੀਬਨ ਨੇ ਕੀਤੀ ਹੈ।

Facebook Comments

Trending

Copyright © 2020 Ludhiana Live Media - All Rights Reserved.