Connect with us

ਅਪਰਾਧ

ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ ਗੱਡੀਆਂ ਨੂੰ ਲਗਾਏ ਜੀਪੀਐਸ ਟ੍ਰੈਕਰ, ਮੁਕੱਦਮਾ ਦਰਜ

Published

on

GPS trackers fitted with Excise and Taxation Department vehicles by GST evaders, sued

ਲੁਧਿਆਣਾ : ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ 9 ਗੱਡੀਆਂ ਉੱਪਰ ਜੀਪੀਐਸ ਟ੍ਰੈਕਰ ਲਗਾ ਦਿੱਤੇ। ਇਸ ਮਾਮਲੇ ਵਿਚ ਜਿਸ ਤਰ੍ਹਾਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਥਾਣਾ ਦੁੱਗਰੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ।

ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਆਬਕਾਰੀ ਅਤੇ ਕਰ ਵਿਭਾਗ ਦੇ ਆਬਕਾਰੀ ਅਫ਼ਸਰ ਮੌਹਾਲੀ ਦੇ ਵਾਸੀ ਰਣਧੀਰ ਸਿੰਘ ਦੇ ਬਿਆਨ ਉਪਰ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਅਧਿਕਾਰੀ ਰਣਧੀਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਵਿਭਾਗ ਵੱਲੋਂ ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਦੀਆਂ ਗੱਡੀਆਂ ਨੂੰ ਚੈੱਕ ਕੀਤਾ ਜਾਂਦਾ ਹੈ।

ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਵਿਭਾਗ ਦੀ ਛਾਪੇਮਾਰੀ ਤੋਂ ਬਚਣ ਲਈ ਕਿਸੇ ਢੰਗ ਨਾਲ ਵਿਭਾਗ ਦੀਆਂ ਸਰਕਾਰੀ ਗੱਡੀਆਂ ਉੱਪਰ 9 ਜੀਪੀਐਸ ਟ੍ਰੈਕਰ ਲਗਾ ਦਿੱਤੇ। ਇਹ ਮਾਮਲਾ ਜਿਸ ਤਰ੍ਹਾਂ ਹੀ ਵਿਭਾਗ ਦੇ ਅਧਿਕਾਰੀਆਂ ਦੀ ਜਾਣਕਾਰੀ ਵਿੱਚ ਆਇਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਜਾਂਚ ਅਧਿਕਾਰੀ ਬਲਵੀਰ ਸਿੰਘ ਦਾ ਕਹਿਣਾ ਹੈ ਕਿ ਥਾਣਾ ਦੁੱਗਰੀ ਦੀ ਪੁਲਿਸ ਨੇ ਅਧਿਕਾਰੀ ਰਣਧੀਰ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ ਕਰ ਕੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ।

Facebook Comments

Trending