ਸੈਕਰਡ ਸੌਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿੱਚ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਗ੍ਰੈਜੂਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਜੋਤੀ ਪ੍ਰਜਵਲਿਤ ਕਰਨ ਤੋਂ ਬਾਅਦ ਸਰਬ ਸ਼ਕਤੀਮਾਨ ਪ੍ਰਮਾਤਮਾ ਨੂੰ ਯਾਦ ਕਰਦੇ ਹੋਏ ਗਾਇਤਰੀ ਮੰਤਰ ਦਾ ਜਾਪ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਮਤੀ ਪੂਨਮ ਮਲਹੋਤਰਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਵਿੱਚ ਅਧਿਆਪਕ ਅਤੇ ਮਹਿਮਾਨਾਂ ਦੇ ਯੋਗਦਾਨ ਉੱਤੇ ਪ੍ਰਕਾਸ਼ ਪਾਇਆ।
ਮਹਿਮਾਨਾਂ ਨੇ ਸਕੂਲ ਵਿੱਚ ਕਰਵਾਈਆ ਜਾਣ ਵਾਲੀਆਂ ਗਤੀਵਿਧੀਆਂ ਦੇ ਦੁਆਰਾ ਬੱਚਿਆਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਦੇ ਲਈ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਨਰਸਰੀ, ਯੂ.ਕੇ.ਜੀ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਸੰਸਕ੍ਰਿਤਕ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਮੁੱਖ ਅਧਿਆਪਕ ਨੇ ਬੱਚਿਆਂ ਨੂੰ ਗ੍ਰੈਜੂਏਸ਼ਨ ਸਰਟੀਫ਼ਿਕੇਟ ਅਤੇ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ।