ਪੰਜਾਬੀ

ਪੰਜਾਬੀ ਪਰਵਾਸੀ ਸਾਹਿੱਤ ਅਧਿਐਨ ਵਿਭਾਗ ਦੇ ਕੰਪਿਊਟਰੀਕਰਨ ਲਈ ਪੰਜ ਲੱਖ ਰੁਪਏ ਦੀ ਗਰਾਂਟ ਜਾਰੀ

Published

on

ਲੁਧਿਆਣਾ :  ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੂੰ ਅੱਜ ਪੰਜਾਬ ਦੇ ਖੁਰਾਕ ਤੇ ਸਿਵਿਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆ਼ਸ਼ੂ ਵੱਲੋਂ ਸ੍ਰੀ ਮਤੀ ਮਮਤਾ ਆਸ਼ੂ, ਕੌਂਸਲਰ, ਲੁਧਿਆਣਾ ਵੱਲੋਂ ਪੰਜ ਲੱਖ ਦੀ ਗ੍ਰਾਂਟ ਦਿੱਤੀ ਗਈ। ਅਜੋਕੇ ਸਮੇਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਇਹ ਗ੍ਰਾਂਟ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੰਪਿਊਟਰੀਕਰਨ ਲਈ ਦਿੱਤੀ ਗਈ।

ਪ੍ਰੋਗਰਾਮ ਦੇ ਆਰੰਭ ਵਿਚ ਕਾਲਜ ਦੇ ਪ੍ਰਿੰਸੀਪਲ  ਡਾ. ਅਰਵਿੰਦਰ ਸਿੰਘ ਨੇ ਸ੍ਰੀਮਤੀ ਮਮਤਾ ਆਸ਼ੂ, ਕੌਂਸਲਰ ਨਰਿੰਦਰ ਸ਼ਰਮਾ ਤੇ ਹੋਰ ਮਹਿਮਾਨਾਂ ਨੂੰ ਵਿਸ਼ੇਸ਼  ਤੌਰ ’ਤੇ ਜੀ ਆਇਆ ਕਿਹਾ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਹੁਣ ਤੱਕ ਦੀਆਂ ਸਰਗਰਮੀਆਂ ਤੇ ਪ੍ਰਾਪਤੀਆਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ।

ਇਸ ਉਪਰੰਤ ਮਮਤਾ ਆਸ਼ੂ ਨੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਆਨਰੇਰੀ ਜਨਰਲ ਸਕੱਤਰ ਸ. ਅਰਵਿੰਦਰ ਸਿੰਘ ਤੇ ਪ੍ਰਿੰਸੀਪਲ ਡਾਃ.ਭੱਲਾ ਨੂੰ ਪੰਜ ਲੱਖ ਦਾ ਚੈੱਕ ਭੇਟ ਕੀਤਾ ਅਤੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਪੰਜਾਬੀ ਸਾਹਿਤ ਤੇ ਵਿਦੇਸ਼ਾ ਵਿਚ ਪੰਜਾਬੀ ਭਾਸ਼ਾ ਦੀ ਪ੍ਰਫੁੱਲਿਤਾ ਲਈ ਜਿਸ ਨਿਸ਼ਠਾ ਨਾਲ ਕੰਮ ਕੀਤਾ ਜਾ ਰਿਹਾ ਹੈ ਉਹ ਸ਼ਲਾਘਾਯੋਗ ਹੈ

ਇਸ ਮੌਕੇ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰਧਾਨ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਕਿਹਾ ਕਿ ਉਹ ਸ੍ਰੀ ਭਾਰਤ ਭੂਸ਼ਨ ਆਸ਼ੂ ਤੇ ਮਮਤਾ ਆਸ਼ੂ ਦੇ ਤਹਿ ਦਿਲ ਤੋਂ ਸ਼ੁਕਰਗੁਜਾਰ ਹਨ ਕਿ ਉਨ੍ਹਾਂ ਨੇ ਕੇਂਦਰ  ਦੇ ਕੰਪਿਊਟਰੀਕਰਨ ਲਈ ਵਿੱਤੀ ਸਹਾਇਤਾ ਦਿੱਤੀ ਹੈ। ਇਸ ਮੌਕੇ ਪ੍ਰੋ. ਮਨਜੀਤ ਸਿੰਘ ਛਾਬੜਾ,  ਡਾ. ਗੁਨੀਤ ਕੌਰ ਪ੍ਰਿੰਸੀਪਲ, ਪ੍ਰੋ. ਸ਼ਿਖਾ ਪ੍ਰਿੰਸੀਪਲ, ਕੁਲਜੀਤ ਸਿੰਘ,  ਹਰਦੀਪ ਸਿੰਘ, ਆਗਿਆਪਾਲ ਸਿੰਘ, ਬਾਵਾ ਨਰੂਲਾ ਰਜਿੰਦਰ ਸਿੰਘ ਸੰਧੂ ਵੀ ਹਾਜ਼ਰ ਰਹੇ।

Facebook Comments

Trending

Copyright © 2020 Ludhiana Live Media - All Rights Reserved.