ਮੁੱਲਾਂਪੁਰ ਦਾਖਾ/ ਲੁਧਿਆਣਾ : ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਵਿਕਾਸ ਕਾਰਜਾਂ ਦੀ ਫਿਰ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਉਹ ਆਪਣੇ ਨਿੱਜੀ ਕਮਾਈ ‘ਚੋਂ ਵੀ ਖੇਡ ਕਲੱਬਾਂ ਤੇ ਹੋਰ ਸਮਾਜਿਕ ਕੰਮਾਂ ਲਈ ਦਿਲ ਖੋਲ੍ਹਕੇ ਮਦਦ ਕਰ ਰਹੇ ਹਨ।
ਉਨ੍ਹਾਂ ਵੱਲੋਂ ਪਿੰਡ ਬੱਦੋਵਾਲ ਵਿਖੇ ਵੀ ਕੇਂਦਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਆਪਣੀ ਪੱਧਰ ‘ਤੇ ਕੀਤੀ ਮਿਹਨਤ ਸਦਕਾ 1.50 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਮਨਰੇਗਾ ਸਕੀਮ ਤਹਿਤ 35 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਸਪੋਰਟਸ ਪਾਰਕ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਲ 2022 ‘ਚ ਸ਼ੋ੍ਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਲਿਆਉਣ ਲਈ ਕਮਰਕਸੇ ਕਰ ਲੈਣ। ਉਨ੍ਹਾਂ ਵਾਅਦਾ ਕੀਤਾ ਕਿ ਸਰਕਾਰ ਬਣਨ ‘ਤੇ ਉਹ ਪਹਿਲਾਂ ਵਾਂਗ ਹੀ ਹਲਕਾ ਦਾਖਾ ਦੇ 108 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਿਨਾਂ ਕਿਸੇ ਭੇਦਭਾਵ ਗ੍ਾਂਟ ਦੇਣਗੇ।