ਪੰਜਾਬੀ

ਐੱਮ ਜੀ ਐੱਮ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ

Published

on

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਲੁਧਿਆਣਾ ਦੇ ਵਿਦਿਆਰਥੀਆਂ ਨੇ ਬੀਤੇ ਦਿਨਾਂ ਵਿੱਚ ਬੀ.ਸੀ.ਐਮ. ਸਕੂਲ 32 ਸੈਕਟਰ (ਚੰਡੀਗੜ੍ਹ ਰੋਡ) ਉੱਤੇ ਟੈਕਨੋ ਫੀਸਟ 2022 ਪ੍ਰਤਿਯੋਗਿਤਾ ਵਿੱਚ 16 ਸਕੂਲਾਂ ਵਿੱਚ ਜਿੱਤ ਕੇ ਪ੍ਰਸ਼ਨਾਵਲੀ ਪ੍ਰਤਿਯੋਗਿਤਾ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਵਿਦਿਆਰਥੀ ਪ੍ਰਥਮ ਜੈਨ (ਪਲਸ ਵਨ ਕਾਮਰਸ) ਅਤੇ ਇੰਦਰਵੀਰ (ਪਲਸ ਟੂ ਸਾਇੰਸ)ਦੀ ਜਿੱਤ ਨੇ‌ ਸਾਰੇ ਵਿਦਿਆਰਥੀਆਂ ਨੂੰ ਹੈਰਾਨ ਕਰ ਦਿੱਤਾ।

ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੀ ਇਸ ਅਦਭੁੱਤ ਜਿੱਤ ਤੇ ਉਹਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਹੀ ਮਿਹਨਤ ਕਰਦੇ ਹੋਏ ਆਪਣੀ ਜ਼ਿੰਦਗੀ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਚਾਹੀਦਾ ਹੈ। ਸਕੂਲ ਦੇ ਡਾਇਰੈਕਟਰ ਸ੍ਰੀ ਗੱਜਣ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.