ਪੰਜਾਬੀ
81.50 ਲੱਖ ਰੁਪਏ ਦੀ ਲਾਗਤ ਨਾਲ ਗ੍ਰੀਨ ਬੈਲਟ ਦਾ ਕੀਤਾ ਜਾਵੇਗਾ ਨਵੀਨੀਕਰਨ : ਬੱਗਾ
Published
2 years agoon

ਲੁਧਿਆਣਾ : ਵਿਧਾਇਕ ਮਦਨ ਲਾਲ ਬੱਗਾ ਨੇ ਸੈਂਕੜੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਉਤਰੀ ਸਥਿਤ ਸਲੇਮ ਟਾਬਰੀ ਤੋਂ ਜਲੰਧਰ ਬਾਈਪਾਸ ਚੌਕ ਤੱਕ ਪਾਰਕਾਂ (ਗਰੀਨ ਬੈਲਟ) ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਕੰਮ ਤੇ ਕਰੀਬ 81.50 ਲੱਖ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਉਕਤ ਪਾਰਕਾਂ ਦੇ ਰੂਪ ’ਚ ਗ੍ਰੀਨ ਬੈਲਟ ਦਾ ਨਿਰਮਾਣ ਵਿਧਾਇਕ ਬੱਗਾ ਵੱਲੋਂ ਸਾਲ 2002 ’ਚ ਅਪਣੇ ਕੌਂਸਲਰ ਕਾਰਜਕਾਲ ਦੌਰਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਬਦਹਾਲ ਸੜਕਾਂ ਦੀ ਉਸਾਰੀ, ਸੀਵਰੇਜ-ਵਾਟਰ ਸਪਲਾਈ ਸਿਸਟਮ ਵਿੱਚ ਸੁਧਾਰ ਸਮੇਤ ਬਿਜਲੀ ਸਪਲਾਈ ਸਿਸਟਮ ਵਿੱਚ ਸੁਧਾਰ ਕੀਤਾ ਗਿਆ ਹੈ। ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦੋਵੇਂ ਪਾਸੇ ਸੀਵਰੇਜ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦਰਿਆ ਦੇ ਕੰਢਿਆਂ ’ਤੇ ਸੜਕ ਚੌੜੀ ਕਰਕੇ ਵਾਤਾਵਰਣ ਦੀ ਸੁਰੱਖਿਆ ਲਈ ਗ੍ਰੀਨ ਬੈਲਟ ਦਾ ਨਿਰਮਾਣ ਵੀ ਚੱਲ ਰਿਹਾ ਹੈ।
ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਬੱਗਾ ਨੇ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ 22 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮਨਜ਼ੂਰ ਹੋਏ ਵਿਕਾਸ ਕਾਰਜ ਜਲਦੀ ਹੀ ਸ਼ੁਰੂ ਹੋ ਜਾਣਗੇ। ਬੁੱਢੇ ਦਰਿਆ ਦੇ ਪੁਲ ਦੇ ਨਿਰਮਾਣ ਕਾਰਜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਗਾ ਨੇ ਪਿਛਲੇ 30 ਸਾਲਾਂ ਤੋਂ ਵਿਕਾਸ ਤੋਂ ਵਾਂਝੇ ਵਿਧਾਨ ਸਭਾ ਉਤਰੀ ਪ੍ਰਤੀ ਅਪਣੀ ਜ਼ਿੰਮੇਵਾਰੀ ਨੂੰ ਬਖੂਬੀ ਨਿਭਾਈ ਹੈ।
You may like
-
ਬੁੱਢੇ ਨਾਲੇ ‘ਚ ਫੈਲ ਰਹੇ ਪ੍ਰਦੂਸ਼ਣ ਦਾ ਮਾਮਲਾ, ਸਾਹਮਣੇ ਆਈ ਇਹ ਵਜ੍ਹਾ
-
ਬੁੱਢੇ ਨਾਲੇ ਵਿੱਚ ਵੱਧ ਰਹੇ ਪ੍ਰਦੂਸ਼ਣ ਦੀ ਜਾਂਚ ਲਈ ਲੁਧਿਆਣਾ ਪਹੁੰਚੀ ਕੇਂਦਰੀ ਟੀਮ, ਕੀਤੀ ਚੈਕਿੰਗ
-
ਦਿੱਲੀ ‘ਚ ਪ੍ਰਦੂਸ਼ਣ ਕਾਰਨ ਵਿਗੜੀ ਸਥਿਤੀ, MCD ਦਫਤਰਾਂ ਦਾ ਬਦਲਿਆ ਸਮਾਂ
-
ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ NGO ਮੈਂਬਰਾਂ ਨੇ ਖੋਲ੍ਹਿਆ ਮੋਰਚਾ, ਕੀਤਾ ਇਹ ਦਾਅਵਾ
-
ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ
-
ਬੁੱਢਾ ਦਰਿਆ ਜਲਦ ਹੀ ਪ੍ਰਦੂਸ਼ਣ ਮੁਕਤ ਹੋਵੇਗਾ – ਸੰਤ ਬਲਬੀਰ ਸਿੰਘ ਸੀਚੇਵਾਲ