ਪੰਜਾਬੀ

81.50 ਲੱਖ ਰੁਪਏ ਦੀ ਲਾਗਤ ਨਾਲ ਗ੍ਰੀਨ ਬੈਲਟ ਦਾ ਕੀਤਾ ਜਾਵੇਗਾ ਨਵੀਨੀਕਰਨ : ਬੱਗਾ

Published

on

ਲੁਧਿਆਣਾ : ਵਿਧਾਇਕ ਮਦਨ ਲਾਲ ਬੱਗਾ ਨੇ ਸੈਂਕੜੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਉਤਰੀ ਸਥਿਤ ਸਲੇਮ ਟਾਬਰੀ ਤੋਂ ਜਲੰਧਰ ਬਾਈਪਾਸ ਚੌਕ ਤੱਕ ਪਾਰਕਾਂ (ਗਰੀਨ ਬੈਲਟ) ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਕੰਮ ਤੇ ਕਰੀਬ 81.50 ਲੱਖ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਉਕਤ ਪਾਰਕਾਂ ਦੇ ਰੂਪ ’ਚ ਗ੍ਰੀਨ ਬੈਲਟ ਦਾ ਨਿਰਮਾਣ ਵਿਧਾਇਕ ਬੱਗਾ ਵੱਲੋਂ ਸਾਲ 2002 ’ਚ ਅਪਣੇ ਕੌਂਸਲਰ ਕਾਰਜਕਾਲ ਦੌਰਾਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਬਦਹਾਲ ਸੜਕਾਂ ਦੀ ਉਸਾਰੀ, ਸੀਵਰੇਜ-ਵਾਟਰ ਸਪਲਾਈ ਸਿਸਟਮ ਵਿੱਚ ਸੁਧਾਰ ਸਮੇਤ ਬਿਜਲੀ ਸਪਲਾਈ ਸਿਸਟਮ ਵਿੱਚ ਸੁਧਾਰ ਕੀਤਾ ਗਿਆ ਹੈ। ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦੋਵੇਂ ਪਾਸੇ ਸੀਵਰੇਜ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦਰਿਆ ਦੇ ਕੰਢਿਆਂ ’ਤੇ ਸੜਕ ਚੌੜੀ ਕਰਕੇ ਵਾਤਾਵਰਣ ਦੀ ਸੁਰੱਖਿਆ ਲਈ ਗ੍ਰੀਨ ਬੈਲਟ ਦਾ ਨਿਰਮਾਣ ਵੀ ਚੱਲ ਰਿਹਾ ਹੈ।

ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਬੱਗਾ ਨੇ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ 22 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮਨਜ਼ੂਰ ਹੋਏ ਵਿਕਾਸ ਕਾਰਜ ਜਲਦੀ ਹੀ ਸ਼ੁਰੂ ਹੋ ਜਾਣਗੇ। ਬੁੱਢੇ ਦਰਿਆ ਦੇ ਪੁਲ ਦੇ ਨਿਰਮਾਣ ਕਾਰਜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਗਾ ਨੇ ਪਿਛਲੇ 30 ਸਾਲਾਂ ਤੋਂ ਵਿਕਾਸ ਤੋਂ ਵਾਂਝੇ ਵਿਧਾਨ ਸਭਾ ਉਤਰੀ ਪ੍ਰਤੀ ਅਪਣੀ ਜ਼ਿੰਮੇਵਾਰੀ ਨੂੰ ਬਖੂਬੀ ਨਿਭਾਈ ਹੈ।

Facebook Comments

Trending

Copyright © 2020 Ludhiana Live Media - All Rights Reserved.