ਪੰਜਾਬੀ

ਅਕਾਲੀ ਸਰਕਾਰ ਬਣਨ ‘ਤੇ ਗੁਰਦੁਆਰਾ ਕਟਾਣਾ ਸਾਹਿਬ ਦੀ ਸੜਕ ਦਾ ਸੁੰਦਰੀਕਰਨ ਕੀਤਾ ਜਾਵੇਗਾ : ਢਿੱਲੋਂ

Published

on

ਲੁਧਿਆਣਾ :   ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਇਤਿਹਾਸਕ ਗੁਰਦੁਆਰਾ ਦੇਗਸਰ ਸ਼੍ਰੀ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਗੁਰੂਘਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ।

ਗੱਲਬਾਤ ਕਰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ 5 ਸਾਲ ਦੌਰਾਨ ਕਾਂਗਰਸ ਸਰਕਾਰ ਨੇ ਹਲਕਾ ਸਾਹਨੇਵਾਲ ਦੇ ਕਿਸੇ ਵੀ ਇਤਿਹਾਸਕ ਅਸਥਾਨ ਨੂੰ ਜਾਣ ਵਾਲੀ ਸੜਕ ਦੀ ਸਾਰ ਨਹੀਂ ਲਈ। ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਦੇਗਸਰ ਸ਼੍ਰੀ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਦੀ ਹਾਲਤ ਬੇਹੱਦ ਖਸਤਾ ਹੈ ਅਤੇ ਹਜ਼ਾਰਾਂ ਸੰਗਤਾਂ ਗੁਰੂਘਰ ਦਰਸ਼ਨਾਂ ਲਈ ਆਉੰਦੀਆਂ ਹਨ ਪਰ ਵਿਕਾਸ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਨੇ ਇਸ ਗੱਲ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ।

ਵਿਧਾਇਕ ਢਿੱਲੋਂ ਨੇ ਕਿਹਾ ਕਿ ਲੋਕਾਂ ਅਤੇ ਸਮਾਜਸੇਵੀ ਜਥੇਬੰਦੀਆਂ ਵੱਲੋਂ ਇਸ ਸੜਕ ਦੀ ਮੁਰੰਮਤ ਲਈ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਪਰ ਸਰਕਾਰ ਵੱਲੋਂ ਲੋਕਾਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਤੋਂ ਬਾਅਦ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਉਹ ਹਲਕਾ ਸਾਹਨੇਵਾਲ ‘ਚ ਪਹਿਲਾਂ ਵਿਕਾਸ ਕੰਮ ਇਸ ਇਤਿਹਾਸਕ ਅਸਥਾਨ ਨੂੰ ਆਉਣ ਵਾਲੀ ਸੜਕ ਦੀ ਜਿੱਥੇ ਮੁਰੰਮਤ ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਂਗ ਕਟਾਣਾ ਸਾਹਿਬ ਵਿਖੇ ਵੀ ਸੁੰਦਰ ਗਲਿਆਰਾ ਬਣਾਇਆ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.