ਪੰਜਾਬੀ
ਗੁਰਕੀਰਤ ਨੇ ਕੀਤਾ ਲੋਕਾਂ ਤੇ ਵਰਕਰਾਂ ਦਾ ਧੰਨਵਾਦ
Published
3 years agoon
ਖੰਨਾ : ਪੰਜਾਬ ਦੇ ਉਦਯੋਗ ਮੰਤਰੀ ਤੇ ਖੰਨਾ ਤੋਂ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਖੰਨਾ ਦੇ ਲੋਕਾਂ ਦਾ ਅਮਨ-ਅਮਾਨ ਤੇ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨੂੰ ਜਿਤਾਉਣ ਲਈ ਦਿਨ-ਰਾਤ ਕੰਮ ਕੀਤਾ ਹੈ।
ਗੁਰਕੀਰਤ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ ਕਿਉਂਕਿ ਪੰਜਾਬ ਭਰ ਤੋਂ ਜ਼ਮੀਨੀ ਪੱਧਰ ਤੋਂ ਜੋ ਰਿਪੋਰਟਾਂ ਮਿਲ ਰਹੀਆਂ ਹਨ, ਉਨ੍ਹਾਂ ਅਨੁਸਾਰ ਪੰਜਾਬੀਆਂ ਨੇ ਇਕ ਪਾਸੇ ਕਾਂਗਰਸ ਸਰਕਾਰ ਵਲੋਂ ਕੀਤੇ ਕੰਮਾਂ ਅਤੇ ਖ਼ਾਸ ਕਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਕੰਮ ਦੀ ਤਾਰੀਫ਼ ਕਰਦਿਆਂ ਵੱਡੇ ਪੱਧਰ ਤੇ ਕਾਂਗਰਸ ਨੂੰ ਵੋਟਾਂ ਪਾਈਆਂ ਹਨ। ਕਾਂਗਰਸ ਨੂੰ ਬਹੁਮਤ ਮਿਲਣਾ ਯਕੀਨੀ ਹੈ।
ਗੁਰਕੀਰਤ ਨੇ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਹੀ ਇਕੋ ਇਕ ਪਾਰਟੀ ਹੈ ਜੋ ਲੋਕਤਾਂਤਰਿਕ ਕੀਮਤਾਂ ਲਈ ਸੰਘਰਸ਼ ਕਰਦੀ ਹੈ। ਜਿਸ ਕਾਰਨ ਲੋਕਤੰਤਰ ਵਿਚ ਵਿਸ਼ਵਾਸ ਰੱਖਣ ਵਾਲੇ ਪੰਜਾਬੀਆਂ ਨੇ ਵੱਧ ਚੜ ਕੇ ਕਾਂਗਰਸ ਦੇ ਹੱਕ ਵਿਚ ਵੋਟਾਂ ਪਾਈਆਂ ਹਨ।
You may like
-
ਪਿੰਡ ਰਤਨਹੇੜੀ ਨੂੰ ਖੰਨਾ ਸ਼ਹਿਰ ਨਾਲ ਜੋੜਨ ਲਈ ਬਣਾਈ ਗਈ ਬਦਲਵੀਂ ਸੜ੍ਹਕ – ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ
-
ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ
-
ਮਰਹੂਮ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਕੋਟਲੀ ਦੀ ਜ਼ਮਾਨਤ ਜ਼ਬਤ
-
ਕਾਂਗਰਸ ਨੇ ਹਰ ਵਰਗ ਨੂੰ ਲੁੱਟਿਆ : ਭਗਵੰਤ ਮਾਨ
-
ਗੱਠਜੋੜ ਸਰਕਾਰ ਆਉਣ ‘ਤੇ ਹਲਕੇ ਨੂੰ ਵਪਾਰਕ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ
-
ਆਪ ਸੀਐੱਮ ਫੇਸ ਭਗਵੰਤ ਮਾਨ ਨੇ ਖੰਨਾ ‘ਚ ਕੱਢਿਆ ਰੋਡ ਸ਼ੋਅ
