Connect with us

ਧਰਮ

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

Published

on

Gurmat Samagam at Gurdwara Shaheed Feroman

ਲੁਧਿਆਣਾ : ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ‘ਚ ਬੀਬੀ ਬਲਜੀਤ ਕੌਰ ਖਾਲਸਾ ਕੈਨੇਡਾ ਵਾਲਿਆਂ ਦੇ ਰਾਗੀ ਜਥੇ ਨੇ ਹਾਜ਼ਰੀ ਭਰਕੇ ਜਿੱਥੇ ਸੰਗਤਾਂ ਨਾਲ ਗੁਰਇਤਿਹਾਸ ਦੀ ਸਾਂਝ ਪਾਈ, ਉੱਥੇ ਸੰਗਤਾਂ ਨੂੰ ਬਾਣੇ ਤੇ ਬਾਣੀ ਦੇ ਧਾਰਨੀ ਹੋਣ ਲਈ ਪ੍ਰੇਰਿਤ ਵੀ ਕੀਤਾ।

ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ ਲੁਧਿਆਣਾ ਵਾਲੇ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਜਗਤ ਸਿੰਘ ਤੇ ਭਾਈ ਅਵਤਾਰ ਸਿੰਘ ਮੁਲਤਾਨੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ ਨੇ ਸੰਗਤੀ ਰੂਪ’ਚ ਰਾਗੀ ਜਥਿਆਂ ਤੇ ਬੀਬਾ ਬਲਜੀਤ ਕੌੲ ਨੂੰ ਸਿਰਪਾਉ ਭੇਟ ਕੀਤੇ। ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਨਿੱਝਰ, ਸੁਰਜੀਤ ਸਿੰਘ ਮਠਾੜੂ, ਤਰਲੋਚਨ ਸਿੰਘ ਬੱਬਰ ਵੀ ਗੁਰੂ ਘਰ ਨਤਮਸਤਕ ਹੋਏ।

Facebook Comments

Trending