Connect with us

ਧਰਮ

ਗੁ: ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

Published

on

Gurmat Samagam at Shaheed Feroman

ਲੁਧਿਆਣਾ  :  ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ।

ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਲੁਧਿਆਣਾ ਵਾਲੇ, ਭਾਈ ਜਗਤ ਸਿੰਘ ਤੋਂ ਇਲਾਵਾ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਹਿਬ ਵਾਲਿਆਂ ਨੇ ਕੀਰਤਨ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਇਤਿਹਾਸ ਸੁਣਾਇਆ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ‘ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸਤਪਾਲ ਸਿੰਘ ਪਾਲ, ਚਰਨਕਮਲ ਸਿੰਘ ਲਾਇਲਪੁਰੀ (ਐਨ.ਆਰ.ਆਈ), ਜਤਿੰਦਰਪਾਲ ਸਿੰਘ ਸਲੂਜਾ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਬਲਜੀਤ ਸਿੰਘ ਦੁਖੀਆ ਗੁਰੂ ਘਰ ਨਤਮਸਤਕ ਹੋਏ।

Facebook Comments

Trending