ਪੰਚਕੂਲਾ : ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਅੱਜ ਸੋਮਵਾਰਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ। ਤਾਜ਼ਾ ਜਾਣਕਾਰੀ ਅਨੁਸਾਰ ਪੰਚਕੂਲਾ ਦੀ ਸੀਬੀਆਈ ਕੋਰਟ ‘ਚ ਬਹਿਸ ਚੱਲ ਰਹੀ ਹੈ ਤੇ ਦੁਪਹਿਰ ਬਾਅਦ 3 ਵਜੇ ਸਜ਼ਾ ਸੁਣਵਾਈ ਜਾਵੇਗੀ।
ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੱਪੇ-ਚੱਪੇ ‘ਤੇ ਪੁਲਿਸ ਦਾ ਪਹਿਰਾ ਹੈ। ਅੱਜ ਗੁਰਮੀਤ ਰਾਮ ਰਹੀਮ ਵੱਲੋਂ ਘੱਟ ਤੋਂ ਘੱਟ ਸਜ਼ਾ ਦੇਣ ਲਈ ਆਪਣਾ ਪੱਖ ਰੱਖਿਆ ਜਾਵੇਗਾ। ਨਾਲ ਹੀ ਹੋਰ ਦੋਸ਼ੀਆਂ ਦੇ ਵਕੀਲ ਵੀ ਆਪਣਾ ਪੱਖ ਰੱਖਣਗੇ। ਸਜ਼ਾ ਲਈ ਸੀਬੀਆਈ ਨੇ ਪਿਛਲੀ ਸੁਣਵਾਈ ’ਤੇ ਆਪਣਾ ਪੱਖ ਰੱਖ ਦਿੱਤਾ ਸੀ ਅਤੇ ਜ਼ਿਆਦਾ ਤੋਂ ਜ਼ਿਆਦਾ ਸਜ਼ਾ ਦੇਣ ਦੀ ਅਪੀਲ ਕੀਤੀ ਸੀ।