Connect with us

ਪੰਜਾਬੀ

300 ਸਾਲਾ ਸਮਾਗਮ ਮੌਕੇ ਗੁਰਮੀਤ ਸਿੰਘ ਕੁਲਾਰ ਦਾ ਸਨਮਾਨ

Published

on

Gurmeet Singh Kular's honor on the occasion of 300-year event

ਲੁਧਿਆਣਾ : ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜਿਨ੍ਹਾਂ ਨੇ ਦਿੱਲੀ ਦੇ ਲਾਲ ਕਿਲ੍ਹੇ ਨੂੰ ਫਤਿਹ ਕਰਕੇ ਸਿੱਖ ਰਾਜ ਦਾ ਝੰਡਾ ਬੁਲੰਦ ਕੀਤਾ, ਦਾ 300ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਭਾਦਸੋਂ ਪਟਿਆਲਾ ਵਿਖੇ ਮਨਾਇਆ ਗਿਆ । ਅਮਰਜੀਤ ਸਿੰਘ ਲੋਟੇ ਚੇਅਰਮੈਨ ਕਰਤਾਰ ਕੰਬਾਈਨਜ਼ ਵੱਲੋਂ ਇਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ: ਗੁਰਮੀਤ ਸਿੰਘ ਕੁਲਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਬਲਦੇਵ ਸਿੰਘ ਦੇਵ ਮਾਨ ਵਿਧਾਇਕ, ਗੁਰਜੀਤ ਸਿੰਘ ਦਿੜ੍ਹਬਾ ਸਾਬਕਾ ਵਿਧਾਇਕ ਅਤੇ ਤਰੁਨਪ੍ਰੀਤ ਸਿੰਘ ਸੋਂਧ ਵਿਧਾਇਕ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ ਘੋੜ ਸਵਾਰ ਬੁੱਤ ਦਾ ਵੀ ਪਤਵੰਤਿਆਂ ਵੱਲੋਂ ਉਦਘਾਟਨ ਕੀਤਾ ਗਿਆ।

Facebook Comments

Trending