Connect with us

ਪੰਜਾਬ ਨਿਊਜ਼

ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਦਾ ਅਸਤੀਫ਼ਾ ਪ੍ਰਵਾਨ

Published

on

Gurminder Singh will be the new Advocate General of Punjab, accepting the resignation of Vinod Ghai

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ‘ਚ ਨਵੇਂ ਐਡਵੋਕੇਟ ਜਨਰਲ ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ ਐਡਵੋਕੇਟ ਜਨਰਲ (ਏ. ਜੀ.) ਵਜੋਂ ਗੁਰਮਿੰਦਰ ਸਿੰਘ ਦੇ ਨਾਂ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ ਐੱਸ. ਵਾਈ. ਐੱਲ. ਦੇ ਮਸਲੇ ਨੂੰ ਲੈ ਕੇ ਵੀ ਮੀਟਿੰਗ ‘ਚ ਚਰਚਾ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਇਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਕਈ ਹੋਰ ਲੋਕ ਪੱਖੀ ਫ਼ੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਨੋਦ ਘਈ ਵੱਲੋਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਸਰਕਾਰ ਨੂੰ ਭੇਜਣ ਦੀ ਚਰਚਾ ਬੀਤੇ ਦਿਨ ਚੱਲਦੀ ਰਹੀ। ਬਾਅਦ ‘ਚ ਵਿਨੋਦ ਘਈ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਗਿਆ ਹੈ।

Facebook Comments

Trending