Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਗੁਰਨਾਮ ਭੁੱਲਰ ਅਤੇ ਤਾਨੀਆ ਨੇ ਬੰਨ੍ਹਿਆ ਰੰਗ

Published

on

Gurnam Bhullar and Tania tied the knot at Master Tara Singh College

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ,ਲੁਧਿਆਣਾ ਵਿਖੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਅਭਿਨੇਤਾ ਗਾਇਕ ਗੁਰਨਾਮ ਭੁੱਲਰ ਅਤੇ ਅਭਿਨੇਤਰੀ ਤਾਨੀਆ ਨੇ ਸ਼ਿਰਕਤ ਕੀਤੀ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕਾਲਜ ਦੇ ਵਿਹੜੇ ਵਿੱਚ ਪੁੱਜੇ ਮਹਿਮਾਨਾਂ ਨੂੰ ‘ਜੀ ਆਇਆਂ ਨੂੰ ਆਖਿਆ’ । ਗੁਰਨਾਮ ਭੁੱਲਰ ਨੇ ਆਪਣੀ ਗਾਇਕੀ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਅਤੇ ਦੋਹਾਂ ਮਹਿਮਾਨ ਕਲਾਕਾਰਾਂ ਨੇ ਪੰਜਾਬੀ ਵਿਰਸੇ ਨਾਲ ਵਿਦਿਆਰਥਣਾਂ ਨੂੰ ਜੁੜਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਸੰਘਰਸ਼ ਅਤੇ ਮਿਹਨਤ ਨੂੰ ਸਫਲਤਾ ਦੀ ਕੰੂਜੀ ਦਸੱਦਿਆ ਹਮੇਸ਼ਾ ਗਤੀਸ਼ੀਲ ਰਹਿਣ ਲਈ ਪ੍ਰਰਿਆ। ਉਹਨਾਂ ਨੇ ਆਪਣੀ ਨਵੀਂ ਫਿਲਮ ‘ਲੇਖ’ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਅਦਾਕਾਰੀ ਦੀ ਸ਼ਲਾਂਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ।

Facebook Comments

Trending