ਪੰਜਾਬ ਨਿਊਜ਼
ਗੁਰਨਾਮ ਸਿੰਘ ਚਢੂਨੀ ਵੱਲੋਂ ‘ਸੰਯੁਕਤ ਸੰਘਰਸ਼ ਪਾਰਟੀ’ ਦੇ ਉਮੀਦਵਾਰਾਂ ਦਾ ਐਲਾਨ
Published
3 years agoon

ਚੰਡੀਗੜ੍ਹ : ਸੰਯੁਕਤ ਸੰਘਰਸ਼ ਪਾਰਟੀ ਦੇ ਪ੍ਰਧਾਨ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੱਥੇ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਗੁਰਨਾਮ ਸਿੰਘ ਚਢੂਨੀ ਵੱਲੋਂ ਸਮਾਣਾ ਤੋਂ ਰਛਪਾਲ ਸਿੰਘ ਜੋੜਾ ਮਾਜਰਾ, ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ, ਦਿੜ੍ਹਬਾ ਤੋਂ ਮਾਲਵਿੰਦਰ ਸਿੰਘ, ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਜਗਦੀਪ ਮਿੰਟੂ ਤੂਰ ਨੂੰ ਉਮੀਦਵਾਰ ਐਲਾਨਿਆ ਗਿਆ।
ਉਨ੍ਹਾਂ ਕਿਹਾ ਕਿ ਭੁਲੱਥ ਸੀਟ ‘ਤੇ ਅਜੇ ਉਮੀਦਵਾਰ ਦਾ ਫ਼ੈਸਲਾ ਨਹੀਂ ਹੋ ਸਕਿਆ ਹੈ, ਇਸ ਲਈ ਇਸ ਸੀਟ ‘ਤੇ ਉਮੀਦਵਾਰ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੱਪ-ਪਲੇਟ ਚੋਣ ਨਿਸ਼ਾਨ ਮਿਲਿਆ ਹੈ ਅਤੇ ਇਸੇ ਨਿਸ਼ਾਨ ‘ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸੰਯੁਕਤ ਸਮਾਜ ਮੋਰਚਾ ਨਾਲ ਮਿਲ ਕੇ ਸੰਯੁਕਤ ਸੰਘਰਸ਼ ਪਾਰਟੀ ਵਿਧਾਨ ਸਭਾ ਚੋਣਾਂ ਲੜੇਗੀ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਪੂਰੇ ਦੇਸ਼ ‘ਚ ਇਸ ਸਮੇਂ ਪੂੰਜੀਵਾਦ ਦਾ ਰਾਜ ਹੈ। ਆਮ ਲੋਕਾਂ ਦੀ ਗੱਲ ਕਿਸੇ ਵੀ ਪਾਰਟੀ ਵੱਲੋਂ ਨਹੀਂ ਸੁਣੀ ਜਾ ਰਹੀ।
You may like
-
ਕਾਂਗਰਸ, ਆਪ ਤੇ ਸ਼ਿਅਦ ਨੂੰ ਝਟਕਾ, ਲੁਧਿਆਣਾ ‘ਚ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਈ ਦਿੱਗਜ਼ ਭਾਜਪਾ ‘ਚ ਸ਼ਾਮਲ
-
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ- ਭਗਵੰਤ ਮਾਨ
-
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਪੁੱਜੇ ਕਾਂਗਰਸੀ ਐੱਮ. ਪੀ. ਮੁਹੰਮਦ ਸਦੀਕ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ