Connect with us

ਪੰਜਾਬੀ

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਵਿਖੇ ਮਨਾਇਆ ਪਹਿਲੀ ਪਾਤਸ਼ਾਹੀ ਜੀ ਦਾ ਅਵਤਾਰ ਪੁਰਬ

Published

on

Guru Hargobind Khalsa College celebrated the first incarnation of Patshahi Ji

ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਸ (ਡਿਗਰੀ, ਐਜੂਕੇਸ਼ਨ ਤੇ ਫਾਰਮੇਸੀ), ਗੁਰੂ ਸਰ ਸੁਧਾਰ ਵਲੋਂ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਤੇ ਧੂਮ^ਧਾਮ ਨਾਲ ਮਨਾਇਆ ਗਿਆ। ਕਾਲਜ ਦੇ ਗੁਰਦੁਆਰਾ ਸਾਹਿਬ ਵਿਚ ਤਿੰਨਾਂ ਹੀ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਨਿਹੰਗ ਸ਼ਮਸ਼ੇਰ ਸਿੰਘ ਹਾਲ ਵਿਚ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।

ਇਸ ਮੌਕੇ ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਜਿਹੜੀਆਂ ਅਲਾਮਤਾਂ ਵਿਚੋਂ ਸਾਨੂੰ ਕੱਢਿਆ ਸੀ, ਅੱਜ ਅਸੀਂ ਫਿਰ ਉਨ੍ਹਾਂ ਵਿਚ ਫਸ ਕੇ ਰਹਿ ਗਏ ਹਾਂ। ਗੁਰਪੁਰਬ ਮਨਾਉਣ ਦਾ ਉਦੇਸ਼ ਵੀ ਇਹੀ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਦਰਸਾਈ ਜੀਵਨ-ਜਾਚ ਨੂੰ ਆਪਣੇ ਜੀਵਨ ਵਿਚ ਲਾਗੂ ਕਰਕੇ ਇਨ੍ਹਾਂ ਅਲਾਮਤਾਂ ਤੋਂ ਬਚ ਸਕੀਏ।

ਸਮੁੱਚੇ ਸਮਾਗਮ ਦਾ ਸੰਚਾਲਨ ਕਰਦਿਆਂ ਡਾ ਸੋਹਨ ਸਿੰਘ ਨੇ ਕਿਹਾ ਕਿ ਇਹ ਬੜੀ ਤਸੱਲੀਜਨਕ ਗੱਲ ਹੈ ਕਿ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਗੁਰੂ ਨਾਨਕ ਸਾਹਿਬ ਦਾ ਅਵਤਾਰ ਪੁਰਬ ਅਸੀਂ ਸਾਰੇ ਮਿਲ ਜੁਲ ਕੇ ਮਨਾ ਰਹੇ ਹਾਂ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਗਿੱਲ ਅਤੇ ਹੋਰਨਾਂ ਮੈਂਬਰਾਂ ਸਮੇਤ ਤਿੰਨਾਂ ਹੀ ਕਾਲਜਾਂ ਦੇ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

Facebook Comments

Trending