Connect with us

ਅਪਰਾਧ

ਜਿੰਮ ਟ੍ਰੇਨਰ ਤੇ ਸਾਥੀ ਕਿੱਲੋ ਅਫੀਮ ਸਮੇਤ ਗ੍ਰਿਫਤਾਰ

Published

on

Gym trainer and accomplice arrested with kilogram of opium

ਜਗਰਾਉਂ ( ਲੁਧਿਆਣਾ ) : ਜਗਰਾਉਂ ਸੀਆਈਏ ਸਟਾਫ ਦੀ ਪੁਲਸ ਨੇ ਜਿੰਮ ਟ੍ਰੇਨਰ ਵੱਲੋਂ ਆਪਣੇ ਦੋਸਤ ਨਾਲ ਮਿਲ ਕੇ ਰਾਜਸਥਾਨ ਤੋਂ ਅਫੀਮ ਲਿਆ ਕੇ ਇਲਾਕੇ ਵਿਚ ਸਪਲਾਈ ਕਰਨ ਦੇ ਮਾਮਲੇ ਵਿਚ ਦੋਵਾਂ ਨੂੰ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ।

ਮੁਖ਼ਬਰ ਦੀ ਸੂਚਨਾ ਮਿਲਣ ਤੇ ਸਬ ਇੰਸਪੈਕਟਰ ਜਨਕ ਰਾਜ ਨੇ ਸਮੇਤ ਪੁਲਸ ਪਾਰਟੀ ਨਾਲ ਡਿਸਪੋਜ਼ਲ ਰੋਡ ਲੰਡੇ ਫਾਟਕ ਜਗਰਾਉਂ ਨਾਕਾਬੰਦੀ ਕੀਤੀ। ਇਸੇ ਨਾਕਾਬੰਦੀ ਦੌਰਾਨ ਸਾਹਮਣਿਓਂ ਆ ਰਹੀ ਸ਼ੈਵਰਲੈਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿੱਚੋਂ ਇੱਕ ਕਿਲੋ ਅਫੀਮ ਬਰਾਮਦ ਹੋਈ। ਇਸ ‘ਤੇ ਪੁਲਿਸ ਪਾਰਟੀ ਨੇ ਕਾਰ ਸਵਾਰਾਂ ਵਿਕਰਮਜੀਤ ਉੱਪਲ ਪੁੱਤਰ ਤਰਸੇਮ ਲਾਲ ਵਾਸੀ ਬੱਸੀਆਂ ਅਤੇ ਕੈਵੀ ਵਰਮਾ ਪੁੱਤਰ ਤਾਰਾ ਚੰਦ ਵਾਸੀ ਹਰੀ ਸਿੰਘ ਨਲੂਆ ਚੌਕ, ਰਾਏਕੋਟ ਨੂੰ ਗਿ੍ਰਫ਼ਤਾਰ ਕਰ ਲਿਆ।

ਪੁੱਛਗਿੱਛ ਵਿਚ ਸਾਹਮਣੇ ਆਇਆ ਕਿ ਕੇੈਵੀ ਇਸ ਤੋਂ ਪਹਿਲਾਂ ਦੋ ਵਾਰ ਅਫੀਮ ਰਾਜਸਥਾਨ ਤੋਂ ਲਿਆ ਕੇ ਵੇਚ ਚੁੱਕਾ ਹੈ। ਦੋਵਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਇਹਨਾਂ ਤੋਂ ਅਫੀਮ ਤਸਕਰੀ ਦੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Facebook Comments

Trending