ਲੁਧਿਆਣਾ : ਸਨਅਤੀ ਸ਼ਹਿਰ ‘ਚ ਵਾਪਰੀ ਇਕ ਦਰਦਨਾਕ ਘਟਨਾ ‘ਚ 2 ਵਿਅਕਤੀ ਜ਼ਿੰਦਾ ਸੜ ਗਏ, ਜਦਕਿ ਇਕ ਨਾਬਾਲਗ ਬੱਚਾ ਵੀ ਗੰਭੀਰ ਰੂਪ ‘ਚ ਝੁਲਸ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਵਾਪਰਿਆ, ਜਿਸ ਵਿੱਚ ਫੈਕਟਰੀ ਵਿੱਚ ਮੌਜੂਦ ਦੋ ਮੁਲਜ਼ਮਾਂ ਦੀ ਸੜ ਕੇ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਗਿੱਲ ਰੋਡ ਸਥਿਤ ਕਲਸੀਆ ਵਾਲੀ ਗਲੀ ਵਿੱਚ ਸਾਈਕਲ ਸੀਟ ਕਵਰ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਵਿੱਚ ਦੋ ਮੁਲਜ਼ਮ ਬੁਰੀ ਤਰ੍ਹਾਂ ਝੁਲਸ ਗਏ।ਦੱਸਿਆ ਜਾ ਰਿਹਾ ਹੈ ਕਿ ਭਿਆਨਕ ਅੱਗ ਲੱਗਣ ਕਾਰਨ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਅਤੇ ਇਕ ਨਾਬਾਲਗ ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।