Connect with us

ਪੰਜਾਬ ਨਿਊਜ਼

ਹਰਿਜੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ

Published

on

Harijinder Singh Dhami became the new president of the Shiromani Committee

ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣ ਲੈ ਗਏ ਹਨ । ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਜੰਦਰ ਸਿੰਘ ਧਾਮੀ ਤੇ ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਦਾ ਨਾਮ ਪੇਸ਼ ਕੀਤਾ ਗਿਆ। ਹਰਜਿੰਦਰ ਸਿੰਘ ਧਾਮੀ ਨੂੰ 122 ਤੇ ਵਿਰੋਧੀ ਧਿਰ ਦੇ ਮਾਸਟਰ ਮਿੱਠੂ ਸਿੰਘ ਨੂੰ 19 ਵੋਟਾਂ ਪਈਆਂ। ਕੁੱਲ 142 ਵਿਚੋਂ ਇਕ ਵੋਟ ਰੱਦ ਹੋਈ।

ਇਕੱਤਰਾਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਤ ਬਲਬੀਰ ਸਿੰਘ ਘੁੰਣਸ, ਭਾਈ ਗੋਬਿੰਦ ਸਿੰਘ ਲੌੰਗੋਵਾਲ ਆਦਿ ਮੈਂਬਰ ਸ਼ਾਮਲ ਸਨ।

ਕਮੇਟੀ ਦੇ ਕੁੱਲ ਮੈਂਬਰ 170 ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ ਪੰਦਰਾਂ ਮੈਂਬਰ ਨਾਮਜ਼ਦ ਹੁੰਦੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਪੰਜਾਂ ਤਖ਼ਤਾਂ ਦੇ ਜਥੇਦਾਰ ਸ਼ਾਮਲ ਹਨ। 23 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ ਦੋ ਮੈਂਬਰਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਕੁਲ 160 ਮੈਂਬਰਾਂ ਵਿਚੋਂ142 ਨੇ ਚੋਣ ਵਿਚ ਭਾਗ ਲਿਆ।

 

Facebook Comments

Trending