ਪੰਜਾਬੀ

ਹਰਨੀਤ ਕੌਰ ਬਣੀ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ

Published

on

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਸਟੂਡੈਂਟ ਕੌਂਸਲ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ। ਕੌਂਸਲ ਵੱਲੋਂ ਕਾਲਜ ਪ੍ਰਿੰਸੀਪਲ ਦਾ ਨਿੱਘਾ ਸੁਆਗਤ ਕੀਤਾ ਗਿਆ।

ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਅਧੀਨ ਅਕਾਦਮਿਕ ਸਾਲ 2023-24 ਲਈ ਵਿਦਿਆਰਥੀ ਕੌਂਸਲ ਵਿੱਚ 48 ਵਿਦਿਆਰਥੀਆਂ ਦੀ ਚੋਣ ਕੀਤੀ ਗਈ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਸਹੁ ਚੁੱਕੀ ਕਿ ਉਹ ਸੰਸਥਾ ਦੇ ਵਿਕਾਸ ਲਈ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਦੇ ਮੈਂਬਰ ਸਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਵਿਦਿਆਰਥਣਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਉਤਸਾਹਿਤ ਕੀਤਾ ਤੇ ਕਿਹਾ ਕਿ ਇਹ ਆਹੁਦੇ ਉਨ੍ਹਾਂ ਵਿੱਚ ਆਤਮਵਿਸ਼ਵਾਸ, ਜਿਮੇਵਾਰ ਅਤੇ ਭਵਿੱਖ ਦਾ ਸਾਹਮਣਾ ਕਰਨ ਲਈ ਤਿਆਰ ਕਰਨਗੇ। ਡਾ. ਹਰਲੀਨ ਕੌਰ, ਇੰਚਾਰਜ ਵਿਦਿਆਰਥੀ ਕੌਂਸਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

Facebook Comments

Trending

Copyright © 2020 Ludhiana Live Media - All Rights Reserved.