ਪੰਜਾਬ ਨਿਊਜ਼

 ਹਰਪਾਲ ਸਿੰਘ ਚੀਮਾ ਵੱਲੋਂ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

Published

on

ਚੰਡੀਗੜ੍ਹ : ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫੈਡ ਦੇ ਕੌਮਾਂਤਰੀ ਪੱਧਰ `ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਦਰਜ ਹੋਇਆ ਹੈ । ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ ।

Facebook Comments

Trending

Copyright © 2020 Ludhiana Live Media - All Rights Reserved.