ਪੰਜਾਬੀ
ਹਰਸਿਮਰਤ ਵਲੋਂ ਅਕਾਲੀ ਉਮੀਦਵਾਰ ਯਾਦੂ ਦੇ ਹੱਕ ‘ਚ ਕੀਤਾ ਬਾਜ਼ਾਰਾਂ ਦਾ ਦੌਰਾ
Published
3 years agoon
ਖੰਨਾ : ਖੰਨਾ ਵਿਚ ਸਾਬਕ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਨੇ ਖੰਨਾ ਤੋਂ ਅਕਾਲੀ-ਬਸਪਾ ਉਮੀਦਵਾਰ ਜਸਦੀਪ ਕੌਰ ਯਾਦੂ ਦੇ ਹੱਕ ਵਿਚ ਪਿੰਡ ਇਕੋਲਾਹਾ ਤੇ ਲਲਹੇੜੀ ਰੋਡ ਲਾਈਨੋਂ ਪਾਰ ਇਲਾਕੇ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਬਜਾਰਾਂ ਵਿਚ ਲੋਕਾਂ ਨਾਲ ਮੁਲਾਕਾਤ ਵੀ ਕੀਤੀ।
ਲਾਈਨੋਂ ਪਾਰ ਇਲਾਕੇ ਵਿਚ ਲੋਕਾਂ ਦੇ ਵੱਡੇ ਇਕੱਠ ਵਿਚ ਬੀਬਾ ਹਰਸਿਮਰਤ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਆਪਣੀ ਪਿਛਲੀ ਸਰਕਾਰ ਦੌਰਾਨ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਗਏ ਤੇ ਵੱਡੀ ਪੱਧਰ ‘ਤੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ।
ਉਨ੍ਹਾਂ ਦਾਅਵਾ ਕੀਤਾ ਕਿ ਖੰਨਾ ਦਾ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਵੇਲੇ ਹੀ ਹੋਇਆ। ਅਕਾਲੀ ਦਲ ਨੇ ਹੀ ਖੰਨਾ ਨੂੰ ਸਬ ਡਵੀਜ਼ਨ ਬਣਾਇਆ। ਅਕਾਲੀ ਦਲ ਵੇਲੇ ਹੀ ਖੰਨਾ ਦਾ ਸੀਵਰੇਜ ਮਨਜ਼ੂਰ ਹੋਇਆ। ਕਾਂਗਰਸ ਸਿਰਫ਼ ਅਕਾਲੀ ਦਲ ਵਲੋਂ ਕੀਤੇ ਵਿਕਾਸ ਨੂੰ ਆਪਣਾ ਦੱਸ ਕੇ ਕੰਮ ਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਅਕਾਲੀ ਦਲ ਦੇ ਖਿਲਾਫ ਝੂਠੇ ਦੋਸ਼ ਲਾਏ। ਕੇਜਰੀਵਾਲ ਵੱਡੀਆਂ ਵੱਡੀਆਂ ਗੱਲਾਂ ਕਰਕੇ ਪੰਜਾਬ ਨੂੰ ਲੁੱਟਣਾ ਚਾਹੁੰਦਾ ਹੈ ਤੇ ਪੰਜਾਬ ਦੇ ਪਾਣੀਆਂ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ, ਜੇਕਰ ਕੇਜਰੀਵਾਲ ਨੂੰ ਪੰਜਾਬ ਦੀ ਸੱਤਾ ਮਿਲੀ ਤਾਂ ਉਹ ਪੰਜਾਬ ਨੂੰ ਰੇਗਿਸਤਾਨ ਬਣਾ ਦੇਵੇਗਾ।
You may like
-
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਨੇ ਕੀਤਾ ਇਹ ਐਲਾਨ
-
ਅਕਾਲੀ ਦਲ ਦੇ ਬਾਗੀ ਧੜੇ ਨੇ SGPC ਚੋਣਾਂ ਲਈ ਉਮੀਦਵਾਰ ਐਲਾਨਿਆ
-
ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਲਾਇਆ ਧਰਨਾ, ਜਾਣੋ ਕੀ ਹੈ ਪੂਰਾ ਮਾਮਲਾ
-
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ
-
ਜ਼ਿਮਨੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਚੁੱਕਣ ਜਾ ਰਿਹਾ ਵੱਡਾ ਕਦਮ
-
ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ‘ਆਪ’ ‘ਚ ਸ਼ਾਮਲ
