Connect with us

ਪੰਜਾਬ ਨਿਊਜ਼

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਸਿਹਤ ਦੇ ਚੱਲਦੇ ਏਮਜ਼ ’ਚ ਕਰਵਾਇਆ ਭਰਤੀ

Published

on

Haryana Home Minister Anil Vij admitted to AIIMS due to ill health

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅਚਾਨਕ ਸਿਹਤ ਵਿਗੜ ਗਈ। ਜਿਸਦੇ ਚੱਲਦੇ ਉਹਨਾਂ ਨੂੰ ਮੰਗਲਵਾਰ ਨੂੰ ਏਮਜ਼ ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਹਨਾਂ ਦੀ ਜਾਂਚ ਚੱਲ ਰਹੀ ਹੈ। ਅਨਿਲ ਵਿਜ ਨੂੰ ਰਾਤ ਕਰੀਬ 9 ਵਜੇ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਹ ਆਕਸੀਜਨ ਸਪੋਰਟ ’ਤੇ ਹਨ। ਉਨ੍ਹਾਂ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਵਿਜ ਦੀ ਹਾਲਤ ਇਸ ਸਮੇਂ ਸਥਿਰ ਹੈ।

ਇਸ ਤੋਂ ਥੋੜੇ ਦਿਨ ਪਹਿਲਾਂ ਹੀ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਮੁੜ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਵਿਰੋਧੀ ਅਤੇ ਡੂੰਘੀ ਸਾਜ਼ਿਸ਼ ਤਹਿਤ ਅੱਗੇ ਵਧਾਇਆ ਹੈ ਅਤੇ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਹੈ। ਸਿੱਧੂ ਦੇ ਪਾਕਿਸਤਾਨ ਨਾਲ ਸਬੰਧ ਜੱਗ ਜਾਹਰ ਹਨ।

 

Facebook Comments

Trending