Connect with us

ਇੰਡੀਆ ਨਿਊਜ਼

ਸਿੰਘੂ ਬਾਰਡਰ ਮਾਮਲੇ ’ਚ ਹਰਿਆਣਾ ਦੇ ਡੀ. ਜੀ. ਪੀ. ਤੋਂ ਐੱਸ. ਸੀ. ਕਮਿਸ਼ਨ ਨੇ ਮੰਗਿਆ ਜਵਾਬ

Published

on

Haryana's D.C. in Singhu Border case Yes. P. To s. Was. Commission sought answer

ਸਿੰਘੂ ਬਾਰਡਰ ਮਾਮਲੇ ‘ਚ ਨੈਸ਼ਨਲ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ।ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਦੀ ਹੱਤਿਆ ਦੇ ਵਾਇਰਲ ਵੀਡੀਓ ਦੇਖਣ ਤੋਂ ਬਾਅਦ ਲੱਗਦਾ ਹੈ ਸਿੰਘੂ ਬਾਰਡਰ ’ਤੇ ਬੈਠੇ ਅੰਦੋਲਨਕਾਰੀ/ਕਿਸਾਨ ਦੀ ਗਲਤੀ ਕਿੰਨੀ ਵੀ ਵੱਡੀ ਹੋਵੇ ਪਰ ਕਿਸੇ ਦੋਸ਼ੀ ਨੂੰ ਜਾਨੋਂ ਮਾਰਨ ਦਾ ਹੱਕ ਨਹੀਂ। ਉਨ੍ਹਾਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਇਸ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਹਰਿਆਣਾ ਪੁਲਸ ਦੇ ਡੀ. ਜੀ. ਪੀ. ਨਾਲ ਤੁਰੰਤ ਗੱਲ ਕਰ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦਾ ਹੁਕਮ ਦਿੱਤਾ। ਉਸ ਦੇ ਸਰੀਰ ਨੂੰ ਵੀ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗਾਂ ਦੇ ਇਕ ਸਮੂਹ ਨੂੰ ਕਥਿਤ ਤੌਰ ‘ਤੇ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਉੱਥੇ ਹੀ ਨਿਹੰਗਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਮ੍ਰਿਤਕ ਨੂੰ ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਸਜ਼ਾ ਦਿੱਤੀ ਗਈ ਹੈ। ਉਥੇ ਹੀ ਇਸ ਘਟਨਾ ਸਬੰਧੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਜਦੋਂ ਲਾਸ਼ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਪਰ ਪੁਲਸ ਵੱਲੋਂ ਗੱਲਬਾਤ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸੋਨੀਪਤ ਦੇ ਇਕ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਮ੍ਰਿਤਕ ਦੀ ਪਛਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਚੀਮਾਖੁਰਦ ਨਿਵਾਸੀ ਲਖਬੀਰ ਸਿੰਘ ਦੇ ਰੂਪ ਵਿਚ ਕੀਤੀ ਹੈ।

Facebook Comments

Trending