Connect with us

ਪੰਜਾਬੀ

ਆਰੀਆ ਕਾਲਜ ‘ਚ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਹਵਨ ਯੱਗ

Published

on

Havan Yag was organized on the occasion of the beginning of the session in Arya College

ਲੁਧਿਆਣਾ : ਆਰੀਆ ਕਾਲਜ ਲੁਧਿਆਣਾ ਵੱਲੋਂ ਨਵੇਂ ਆਏ ਵਿਦਿਆਰਥੀਆਂ ਲਈ ਸੈਸ਼ਨ ਦੀ ਸ਼ੁਰੂਆਤ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਯੁਵਕ ਮੇਲੇ ਦੀ ਸਫ਼ਲਤਾ ਲਈ ਸਰਬ-ਸ਼ਕਤੀਮਾਨ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਹਵਨ ਕੁੰਡ ਦੀ ਪਵਿੱਤਰ ਅਗਨੀ ਵਿਚ ਆਹੂਤੀਆਂ ਭੇਟ ਕੀਤੀਆਂ ਗਈਆਂ ਅਤੇ ਵਿਦਿਆਰਥੀਆਂ ਦੀ ਸਫਲਤਾ ਲਈ ਅਰਦਾਸ ਕੀਤੀ ਗਈ।

ਕਾਲਜ ਪ੍ਰਬੰਧਕੀ ਕਮੇਟੀ ਦੀ ਸਕੱਤਰ ਸ਼੍ਰੀਮਤੀ ਸਤੀਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਸਵਿਤਾ ਉੱਪਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

Facebook Comments

Trending