ਪੰਜਾਬੀ

ਵਿਧਾਇਕ ਸੌਂਦ ਨੂੰ ਸੂਬਾ ਮੀਤ ਪ੍ਰਧਾਨ ਬਣਾਉਣ ‘ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Published

on

ਲੁਧਿਆਣਾ : ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਉਣ ਲਈ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਵਲੋਂ ਆਪਣੀ ਟੀਮ ਨਾਲ ਖੰਨੇ ਪਹੁੰਚ ਕੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਤਰੁਣਪ੍ਰੀਤ ਸਿੰਘ ਸੌਂਦ ਨੂੰ ਸਿਰੋਪਾਓ ਪਾ ਕੇ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ‘ਤੇ ਚੇਅਰਮੈਨ ਮੱਕੜ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਇਕ ਸਾਦੇ ਜਿਹੇ ਇਨਸਾਨ ਨੂੰ ਜਿੰਨਾ ਦਾ ਪਿਛੋਕੜ ਕਿਸੀ ਵੀ ਪਾਰਟੀ ਦੀ ਨਾਲ ਨਹੀਂ ਹੈ ਉਸ ਇਨਸਾਨ ਨੂੰ ਇੰਨੇ ਵੱਡੇ ਅਹੁਦੇ ਉਤੇ ਬਿਠਾਉਣਾ ਇਕ ਮਾਣ ਵਾਲੀ ਗੱਲ ਹੈ। ਸਾਨੂੰ ਪੂਰੀ ਆਸ ਹੈ ਕਿ ਤਰੁਣਪ੍ਰੀਤ ਸਿੰਘ ਸੌਂਦ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਵਲੰਟੀਅਰਜ਼ ਵੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.