ਲੁਧਿਆਣਾ: ਕਾਰ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲੇ ਤਸਕਰ ਨੂੰ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਬਲਜੀਤ ਸਿੰਘ ਵਾਸੀ ਜਗਰਾਉਂ ਹੈ। ਉਸ ਕੋਲੋਂ 170 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਕਾਫੀ ਸਮੇਂ ਤੋਂ ਨਸ਼ਾ ਵੇਚਦਾ ਆ ਰਿਹਾ ਹੈ। ਉਹ ਲੁਧਿਆਣੇ ਹੀ ਨਸ਼ਾ ਦੇਣ ਆਇਆ ਸੀ। ਪਰ ਪੁਲਿਸ ਨੇ ਉਸਨੂੰ ਫੜ ਲਿਆ।