Connect with us

ਪੰਜਾਬ ਨਿਊਜ਼

18 ਅਪ੍ਰੈਲ ਤੋਂ ਸੂਬੇ ‘ਚ ਲੱਗਣਗੇ ਸਿਹਤ ਮੇਲੇ – ਸਿਹਤ ਮੰਤਰੀ ਵਿਜੈ ਸਿੰਗਲਾ

Published

on

Health fairs to be held in the state from April 18 - Health Minister Vijay Singla

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਣ ਪਾਏ ਗਏ ਹਨ।

ਬਲਾਕ ਪੱਧਰ ’ਤੇ ਆਯੋਜਿਤ ਹੋਣ ਵਾਲੇ ਸਿਹਤ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬਿਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ ’ਤੇ ਆਯੋਜਿਤ ਕੀਤੇ ਜਾਣਗੇ, ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।ਇਨ੍ਹਾਂ ਮੇਲਿਆਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ।

 

Facebook Comments

Trending