Connect with us

ਦੁਰਘਟਨਾਵਾਂ

ਪੰਜਾਬ ‘ਚ ਦਿਲ ਦਹਿਲਾ ਦੇਣ ਵਾਲਾ ਹਾ.ਦਸਾ, 2 ਔਰਤਾਂ ਸਮੇਤ 5 ਲੋਕਾਂ ਦੀ ਮੌ/ਤ

Published

on

ਕੋਟਕਪੂਰਾ : ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸ਼ੁੱਕਰਵਾਰ ਰਾਤ ਕਰੀਬ 2 ਵਜੇ ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਇਕ ਟਾਟਾ ਏਸ ਸਵਾਰ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ‘ਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿੱਚ ਇੱਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਮਗਰੋਂ ਟਾਟਾ ਐਸ ਗੱਡੀ (ਛੋਟਾ ਹਾਥੀ) ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪੰਜਗਰਾਈਂ ਖੁਰਦ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਟਰਾਲੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਹਾਹਾਕਾਰ ਮੱਚ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟਾ ਹਾਥੀ ਉੱਡ ਗਿਆ। ਫਿਲਹਾਲ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending