ਲੁਧਿਆਣਾ : ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ ‘ਚ ਇਕ ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਤੋਂ ਬਾਅਦ ਗੁੱਸੇ ‘ਚ ਆਏ ਜੇਲ ਦੇ ਬੰਦੀਆਂ/ਕੈਦੀਆਂ ਨੇ ਇਕੱਠੇ ਹੋ ਕੇ ਜੇਲ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸੂਤਰਾਂ ਦਾ ਕਹਿਣਾ ਹੈ ਕਿ ਬੀਤੀ ਰਾਤ ਜੇਲ੍ਹ ਦੀ ਇੱਕ ਬੈਰਕ ਵਿੱਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ। ਅੱਜ ਸਵੇਰੇ ਉਕਤ ਕੈਦੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਹੋਰ ਕੈਦੀ ਭੜਕ ਗਏ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਸਥਿਤੀ ਨੂੰ ਦੇਖਦੇ ਹੋਏ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।