ਲੁਧਿਆਣਾ: ਲੁਧਿਆਣਾ ਦੇ ਕਸਬਾ ਰਾਏਕੋਟ ਦੇ ਪਿੰਡ ਵਿੱਚ ਨਾਮਜ਼ਦਗੀ ਦੌਰਾਨ ਭਾਰੀ ਹੰਗਾਮਾ ਹੋਇਆ। ਜਾਣਕਾਰੀ ਅਨੁਸਾਰ ਰਿਟਰਨਿੰਗ ਅਫ਼ਸਰ ਨੇ ਚੋਣ ਵਿੱਚ 8 ਮੈਂਬਰਾਂ ਦੀਆਂ ਨਾਮਜ਼ਦਗੀਆਂ ਨੂੰ ਰੋਕ ਕੇ ਰੱਖਿਆ ਅਤੇ ਬਾਕੀ 16 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ। ਇਸ ਕਾਰਨ ਉਨ੍ਹਾਂ ਦੇ ਸਮਰਥਕਾਂ ਨੇ ਸਹਿਕਾਰੀ ਸਭਾ ਦੇ ਗੇਟ ਅੱਗੇ ਧਰਨਾ ਦਿੱਤਾ। ਇਸ ਦੌਰਾਨ ਪੁਲਿਸ ਨੇ ਲੋਕਾਂ ‘ਤੇ ਲਾਠੀਚਾਰਜ ਕੀਤਾ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ |
ਮਾਮਲੇ ਸਬੰਧੀ ਸਾਬਕਾ ਸਰਪੰਚ ਦੇ ਪੁੱਤਰ ਨੇ ਦੱਸਿਆ ਕਿ ਕੁੱਲ 24 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਸਨ, ਜਿਨ੍ਹਾਂ ਵਿੱਚੋਂ 16 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਵੱਲੋਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਦੀਆਂ ਸਾਰੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਉਹ ਰੋਸ ਪ੍ਰਗਟ ਕਰ ਰਹੇ ਹਨ।