Connect with us

ਦੁਰਘਟਨਾਵਾਂ

ਪਰਿਵਾਰ ‘ਤੇ ਭਾਰੀ ਪਿਆ ਮੀਂਹ, ਕਮਰੇ ਦੀ ਛੱਤ ਡਿੱਗਣ ਨਾਲ ਇੱਕ ਦੀ ਮੌ/ਤ

Published

on

ਅਬੋਹਰ : ਅਬੋਹਰ ਦੇ ਕਿੱਲਿਆਂਵਾਲੀ ਰੋਡ ’ਤੇ ਮੀਂਹ ਕਾਰਨ ਇੱਕ ਕਮਰੇ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਸਾਤ ਦਾ ਪਾਣੀ ਘਰ ‘ਚ ਦਾਖਲ ਹੋ ਗਿਆ ਸੀ, ਜਿਸ ਨੂੰ ਪਰਿਵਾਰਕ ਮੈਂਬਰ ਹਟਾ ਰਹੇ ਸਨ ਕਿ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਜਿਸ ਕਾਰਨ ਪੂਰਾ ਪਰਿਵਾਰ ਮਲਬੇ ਹੇਠ ਦੱਬ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਤੁਰੰਤ ਮਲਬੇ ਹੇਠ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਜ਼ਖਮੀ ਹਾਲਤ ਵਿੱਚ ਅਬੋਹਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ।

ਇਸ ਸਮੇਂ ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਗਰੀਬ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਠੀਕ ਨਹੀਂ ਸੀ, ਜਦਕਿ ਇਸ ਹਾਦਸੇ ਨੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਲਿਆ ਦਿੱਤਾ ਹੈ, ਇਸ ਲਈ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ।

Facebook Comments

Trending