ਲੁਧਿਆਣਾ : ਪੰਜਾਬ ਵਿੱਚ ਸਵੇਰ ਤੋਂ ਹੀ ਜ਼ੋਰਦਾਰ ਮੀਂਹ ਪੈ ਰਿਹਾ ਹੈ। ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਬਾਰਿਸ਼ ਲਗਾਤਾਰ ਜਾਰੀ ਹੈ। ਮੀਂਹ ਕਾਰਨ ਲੁਧਿਆਣਾ ਦੀਆਂ ਜ਼ਿਆਦਾਤਰ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਚੰਡੀਗੜ੍ਹ ਰੋਡ, ਸਮਰਾਲਾ ਚੌਕ, ਚੀਮਾ ਚੌਕ, ਟਰਾਂਸਪੋਰਟ ਨਗਰ ਸਮੇਤ ਹੋਰ ਥਾਵਾਂ ’ਤੇ ਸੜਕਾਂ ’ਤੇ ਦੋ ਫੁੱਟ ਤੱਕ ਪਾਣੀ ਜਮ੍ਹਾਂ ਹੋ ਗਿਆ ਹੈ। ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਦੇ ਨਾਲ ਹੀ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੀ ਵੜ ਗਿਆ ਹੈ। ਲੋਕਾਂ ਨੂੰ ਘਰਾਂ ਵਿੱਚੋਂ ਪਾਣੀ ਕੱਢਣ ਲਈ ਜੱਦੋ-ਜਹਿਦ ਕਰਦਿਆਂ ਦੇਖਿਆ ਗਿਆ।
ਦੂਜੇ ਪਾਸੇ ਬੁੱਢਾ ਦਰਿਆ ਦੇ ਪਾਣੀ ਦਾ ਪੱਧਰ ਵੀ ਤੇਜ਼ੀ ਨਾਲ ਵੱਧ ਗਿਆ ਹੈ। ਪੁਲ ਪਾਣੀ ਨਾਲ ਭਰ ਗਿਆ ਹੈ। ਜਿਸ ਕਾਰਨ ਦਰਿਆ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।