Connect with us

ਪੰਜਾਬ ਨਿਊਜ਼

ਕੱਲ੍ਹ ਤੋਂ ਲੁਧਿਆਣਾ ਤੇ ਪਟਿਆਲਾ ‘ਚ ਭਾਰੀ ਮੀਂਹ ਦੀ ਸੰਭਾਵਨਾ, ਪੜ੍ਹੋ ਮੌਸਮ ਵਿਭਾਗ ਦਾ ਅਲਰਟ

Published

on

Heavy rain is likely in Ludhiana and Patiala from tomorrow, read the alert of the Meteorological Department

ਲੁਧਿਆਣਾ : ਪੰਜਾਬ ਵਿੱਚ ਇੱਕ ਵਾਰ ਫੇਰ ਮੌਸਮ ਕਰਵਟ ਬਦਲ ਸਕਦਾ ਹੈ। ਮੌਨਸੂਨ ਦੀ ਵਾਪਸੀ ਦੇ ਵਿਚਾਲੇ ਹੁਣ ਅਗਲੇ ਕੁਝ ਦਿਨਾਂ ‘ਚ ਪੰਜਾਬ ‘ਚ ਠੰਢ ਦਸਤਕ ਦੇਣ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਅਜੇ ਵੀ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਰਾਹਤ ਦੀ ਗੱਲ ਇਹ ਹੈ ਕਿ ਰਾਤ ਦਾ ਤਾਪਮਾਨ ਹੌਲੀ-ਹੌਲੀ ਡਿੱਗਣ ਤੋਂ ਬਾਅਦ ਹੁਣ ਠੰਢ ਵਧਣ ਲੱਗੀ ਹੈ।

ਹੁਣ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 7 ਅਕਤੂਬਰ ਤੋਂ ਪੰਜਾਬ ਵਿੱਚ ਤਿੰਨ ਦਿਨ ਬੱਦਲਵਾਈ, ਗਰਜ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਤਕ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਬਾਰਿਸ਼ ਹੋ ਸਕਦੀ ਹੈ। 9 ਅਕਤੂਬਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ਜ਼ਿਲਿਆਂ ‘ਚ ਦੋਆਬਾ ਅਤੇ ਪੂਰਬੀ ਮਾਲਵੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

Facebook Comments

Trending