ਚੰਡੀਗੜ੍ਹ : ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਹਲਕੀ ਬਾਰਿਸ਼ ਹੋਈ ਹੈ।ਮੌਸਮ ਵਿਭਾਗ ਨੇ ਅੱਜ ਰਾਤ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਮੀਂਹ ਕਾਰਨ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਇਸ ਕਾਰਨ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰੇ ਸੂਬੇ ਵਿੱਚ 18 ਜਨਵਰੀ ਤੱਕ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।