Connect with us

ਪੰਜਾਬ ਨਿਊਜ਼

ਪੰਜਾਬ ‘ਚ ਅਸਮਾਨੀ ਬਿਜਲੀ ਕੜਕਣ ਨਾਲ ਚੱਲਣਗੀਆਂ ਤੇਜ਼ ਹਵਾਵਾਂ

Published

on

Heavy winds will blow in Punjab due to sky lightning

ਲੁਧਿਆਣਾ : ਬੀਤੇ ਹਫ਼ਤੇ ਪੰਜਾਬ ਤੇ ਪਹਾੜੀ ਖੇਤਰਾਂ ‘ਚ ਪਈ ਮਾਨਸੂਨ ਦੀ ਬਾਰਸ਼ ਨੇ ਪੰਜਾਬ ‘ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੌਸਮ ਵਿਭਾਗ ਵੱਲੋ ਦਿੱਤੇ ਗਏ ਅਲਰਟ ਮੁਤਾਬਕ ਪੰਜਾਬ ਦੇ ਕਈ ਇਲਾਕਿਆਂ ‘ਚ ਅਸਮਾਨੀ ਬਿਜਲੀ ਕੜਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਬਰਨਾਲਾ, ਧੂਰੀ, ਮਾਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖੁਮਾਣੋ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਵਾਸ਼ਹਿਰ, ਗੜ੍ਹਸ਼ੰਕਰ, ਆਦਿ ‘ਚ ਆਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਰਮਿਆਨ ਬਾਰਸ਼ ਦੀ ਸੰਭਾਵਨਾ ਹੈ।

Facebook Comments

Trending