Connect with us

ਪੰਜਾਬ ਨਿਊਜ਼

ਪੰਜਾਬ ‘ਚ ਮੀਂਹ ਤੇ ਬਿਜਲੀ ਚਮਕਣ ਸਣੇ ਚੱਲਣਗੀਆਂ ਤੇਜ਼ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

Published

on

Heavy winds will blow with rain and lightning in Punjab, alert issued for these districts

ਲੁਧਿਆਣਾ : ਮੌਸਮ ਵਿਭਾਗ ਮੁਤਾਬਕ ਪੱਛਮੀ ਦਬਾਅ ਕਾਰਨ ਪੰਜਾਬ ’ਚ ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਚੰਡੀਗੜ੍ਹ, ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੁਕਤਸਰ, ਐੱਸ. ਏ. ਐੱਸ. ਨਗਰ, ਤਰਨਤਾਰਨ ਆਦਿ ਇਲਾਕਿਆਂ ਨੂੰ ਸੁਚੇਤ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ’ਚ ਸੋਮਵਾਰ ਨੂੰ ਮੀਂਹ ਪੈਣ ਨਾਲ ਤਾਪਮਾਨ ‘ਚ ਕਮੀ ਆਈ ਹੈ।

ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਬੀਤੇ ਦਿਨ ਤਾਪਮਾਨ ’ਚ 1.8 ਡਿਗਰੀ ਸੈਲਸੀਅਸ ਦੀ ਕਮੀ ਦੇਖਣ ਨੂੰ ਮਿਲੀ ਹੈ, ਜਦਕਿ ਇਹ ਔਸਤਨ ਨਾਲੋਂ 4.5 ਡਿਗਰੀ ਸੈਲਸੀਅਸ ਘੱਟ ਹੈ। ਅਗਲੇ 4 ਦਿਨਾਂ ਦੌਰਾਨ ਤਾਪਮਾਨ ’ਚ ਵਾਧਾ ਹੋਣ ਦੇ ਕੋਈ ਸੰਕੇਤ ਨਹੀਂ ਹਨ ਪਰ ਇਸ ਤੋਂ ਬਾਅਦ ਤਾਪਮਾਨ ’ਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। 1 ਜੂਨ ਤੱਕ ਸੂਬੇ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।

Facebook Comments

Trending