Connect with us

ਪੰਜਾਬ ਨਿਊਜ਼

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ : ਬਲਬੀਰ ਸਿੰਘ ਸਿੱਧੂ

Published

on

Hepatitis C to be eradicated from Punjab by 2030: Balbir Singh Sidhu

ਚੰਡੀਗੜ੍ਹ : ਸੂਬੇ ‘ਚੋਂ ਸਾਲ 2030 ਤਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਤੇ 6 ਈਐਸਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ‘ਚ ਕੁੱਲ 114 ਇਲਾਜ ਕੇਂਦਰ ਹੋਣਗੇ, ਜਿਸ ਨਾਲ ਮਰੀਜ਼ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਹ ਪ੍ਰਗਟਾਵਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮਹਾਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ 2020 ਤੋਂ ਜੁਲਾਈ 2021 ਤਕ ਹੈਪਾਟਾਈਟਸ ਸੀ ਵਾਇਰਸ ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਹੈਪੇਟਾਈਟਸ ਬੀ ਤੇ ਸੀ ਲਈ ਮੁਫ਼ਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਮਹਿਲਾਵਾਂ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜੋ ਉਨ੍ਹਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 22 ਜੂਨ 2021 ਨੂੰ ਹੈਪੇਟਾਈਟਸ ਬੀ ਦਾ ਮੁਫ਼ਤ ਵਾਇਰਲ ਲੋਡ ਟੈਸਟ ਵੀ ਸ਼ੁਰੂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਭਰ ‘ਚ 2 ਲੱਖ ਵਿਅਕਤੀਆਂ ਦੀ ਹੈਪੇਟਾਈਟਸ ਸੀ ਲਈ ਜਾਂਚ ਕੀਤੀ ਗਈ ਤੇ ਹੁਣ ਤਕ 97,000 ਮਰੀਜ਼ਾਂ ਨੂੰ ਹੈਪੇਟਾਈਟਸ ਸੀ ਲਈ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ। ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਸ ਪ੍ਰੋਗਰਾਮ ਵਿੱਚ ਸ੍ਰੀ ਅਲੋਕ ਸ਼ੇਖਰ ਪੀ.ਐਸ.ਐਚ.ਐਫ.ਡਬਲਯੂ, ਹੈਪਟੋਲੋਜੀ ਪੀਜੀਆਈ ਦੇ ਪ੍ਰੋਫੈਸਰ ਅਤੇ ਮੁਖੀ ਡਾ. ਵਰਿੰਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਗੁਰਿੰਦਰ ਬੀਰ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਐਚ.ਸੀ.ਪੀ. ਡਾ. ਗਗਨਦੀਪ ਸਿੰਘ ਗਰੋਵਰ ਸ਼ਾਮਲ ਹੋਏ।

Facebook Comments

Advertisement

ਤਾਜ਼ਾ

Jagraon MLA Manunke listened to the problems of the people Jagraon MLA Manunke listened to the problems of the people
ਪੰਜਾਬੀ10 mins ago

ਜਗਰਾਓਂ ਦੇ ਵਿਧਾਇਕਾ ਮਾਣੂੰਕੇ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਠੂਰ : ਵਿਧਾਨ ਸਭਾ ਹਲਕਾ ਜਗਰਾਓਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਸੋਮਵਾਰ ਨੂੰ ਹਲਕੇ ਦੇ ਪਿੰਡ ਚਕਰ, ਮੱਲ੍ਹਾ, ਭੰਮੀਪੁਰਾ...

SAD-UNF confrontation over peasant agitation, Rajewal's serious allegations against Akalis SAD-UNF confrontation over peasant agitation, Rajewal's serious allegations against Akalis
ਇੰਡੀਆ ਨਿਊਜ਼21 mins ago

ਕਿਸਾਨ ਅੰਦੋਲਨ ਨੂੰ ਲੈ ਕੇ ਸ਼੍ਰੋਅਦ ਤੇ ਸੰਯੁਕਤ ਮੋਰਚਾ ਆਹਮੋ-ਸਾਹਮਣੇ, ਰਾਜੇਵਾਲ ਦਾ ਅਕਾਲੀਆਂ ’ਤੇ ਗੰਭੀਰ ਦੋਸ਼

ਚੰਡੀਗੜ੍ਹ : ਸ਼੍ਰੋਅਦ ਦੁਆਰਾ ਕਿਸਾਨ ਸੰਗਠਨਾਂ ’ਤੇ ਦੋਸ਼ ਲਗਾਏ ਜਾਣ ਤੋਂ ਬਾਅਦ ਸੰਯੁਕਤ ਮੋਰਚੇ ਨੇ ਜਵਾਬੀ ਹਮਲਾ ਕੀਤਾ ਹੈ। ਮੋਰਚੇ...

To make Ludhiana free from straw smoke, the department will set up awareness camps To make Ludhiana free from straw smoke, the department will set up awareness camps
ਖੇਤੀਬਾੜੀ48 mins ago

ਲੁਧਿਆਣਾ ਨੂੰ ਪਰਾਲੀ ਦੇ ਧੂੰਏ ਤੋਂ ਮੁਕਤ ਬਣਾਉਣ ਲਈ ਵਿਭਾਗ ਲਗਾਏਗਾ ਜਾਗਰੂਕਤਾ ਕੈਂਪ

ਲੁਧਿਆਣਾ : ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ...

P.A.U. Alumni of Canada received the Crop Science Award P.A.U. Alumni of Canada received the Crop Science Award
ਖੇਤੀਬਾੜੀ1 hour ago

ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਨੂੰ ਕੈਨੇਡਾ ਵਿੱਚ ਫਸਲ ਵਿਗਿਆਨ ਦਾ ਐਵਾਰਡ ਮਿਲਿਆ

ਲੁਧਿਆਣਾ  :  ਪੀ.ਏ.ਯੂ. ਤੋਂ ਫਸਲ ਵਿਗਿਆਨ ਵਿੱਚ ਮਾਸਟਰਜ਼ ਅਤੇ ਪੀ.ਐੱਚ ਡੀ ਦੀ ਡਿਗਰੀ ਹਾਸਲ ਕਰਨ ਵਾਲੇ ਡਾ. ਤਰਲੋਕ ਸਿੰਘ ਸਹੋਤਾ...

Punjab CM visits Delhi to discuss new ministers Punjab CM visits Delhi to discuss new ministers
ਪੰਜਾਬ ਨਿਊਜ਼1 hour ago

ਨਵੇਂ ਮੰਤਰੀਆਂ ਬਾਰੇ ਚਰਚਾ ਲਈ ਦਿੱਲੀ ਦੌਰੇ ‘ਤੇ ਪੰਜਾਬ CM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਉਹ ਨਵੇਂ ਮੰਤਰੀਆਂ ਨੂੰ...

Punjab govt issues notification for 15 per cent DA, employees cancel Punjab govt issues notification for 15 per cent DA, employees cancel
ਪੰਜਾਬ ਨਿਊਜ਼2 hours ago

ਪੰਜਾਬ ਸਰਕਾਰ ਨੇ 15 ਫ਼ੀਸਦੀ ਡੀਏ ਦੇਣ ਲਈ ਨੋਟੀਫਿਕੇਸ਼ਨ ਜਾਰੀ, ਮੁਲਾਜ਼ਮਾਂ ਨੇ ਕੀਤਾ ਰੱਦ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਵਜੋਂ ਡੀਏ ’ਤੇ 15 ਫ਼ੀਸਦੀ ਵਾਧਾ ਦੇਣ ਦਾ...

Case of misappropriation of Punjabi University funds: Four arrested including main accused Case of misappropriation of Punjabi University funds: Four arrested including main accused
ਅਪਰਾਧ2 hours ago

ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ‘ਚ ਹੇਰ ਫੇਰ ਦਾ ਮਾਮਲਾ: ਮੁੱਖ ਮੁਲਜ਼ਮ ਸਮੇਤ ਚਾਰ ਜਣੇ ਗ੍ਰਿਫ਼ਤਾਰ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਸਰਕਾਰੀ ਫੰਡਾਂ ਦੀ ਹੇਰ ਫੇਰ ਕਰਨ ਦੇ ਮਾਮਲੇ ਦੇ ਮੁੱਖ ਮੁਲਜ਼ਮ ਸਮੇਤ ਤਿੰਨ ਨੂੰ ਪੁਲਿਸ...

Brahma Mahindra could not become Deputy Chief Minister due to rebellious tone Brahma Mahindra could not become Deputy Chief Minister due to rebellious tone
ਪੰਜਾਬ ਨਿਊਜ਼2 hours ago

ਬਗ਼ਾਵਤੀ ਸੁਰਾਂ ਕਾਰਨ ਉਪ- ਮੁੱਖ ਮੰਤਰੀ ਨਾ ਬਣ ਸਕੇ ਬ੍ਰਹਮ ਮਹਿੰਦਰਾ

ਪਟਿਆਲਾ : ਨਵੇਂ ਮੁੱਖ ਮੰਤਰੀ ਬਣਨ ਤੋਂ ਠੀਕ ਇਕ ਦਿਨ ਪਹਿਲਾਂ ਬ੍ਰਹਮ ਮਹਿੰਦਰਾ ਦੇ ਆਪਣੇ ਹਲਕੇ ਵਿਚ ਟਕਸਾਲੀ ਕਾਂਗਰਸੀ ਆਗੂਆਂ...

Charanjit Singh Channi's cabinet to be expanded soon, CM Channi and Deputy CM to visit Delhi Charanjit Singh Channi's cabinet to be expanded soon, CM Channi and Deputy CM to visit Delhi
ਪੰਜਾਬ ਨਿਊਜ਼3 hours ago

ਜਲਦ ਹੋਵੇਗਾ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦਾ ਵਿਸਥਾਰ, ਦਿੱਲੀ ਜਾਣਗੇ ਸੀਐੱਮ ਚੰਨੀ ਤੇ ਡਿਪਟੀ ਸੀਐੱਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਉਹ ਨਵੇਂ ਮੰਤਰੀਆਂ ਨੂੰ...

MLA Rana Gurjit Singh congratulated Chief Minister Charanjit Singh Channi MLA Rana Gurjit Singh congratulated Chief Minister Charanjit Singh Channi
ਪੰਜਾਬ ਨਿਊਜ਼3 hours ago

 ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ

ਸ਼ਾਹਕੋਟ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦੇਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ...

Congress infighting has hurt the state: Gyaspura Congress infighting has hurt the state: Gyaspura
ਪੰਜਾਬੀ3 hours ago

ਕਾਂਗਰਸ ਦੀ ਆਪਸੀ ਲੜਾਈ ਨੇ ਸੂਬੇ ਦਾ ਨੁਕਸਾਨ ਕੀਤਾ ਹੈ : ਗਿਆਸਪੁਰਾ

ਲੁਧਿਆਣਾ : ਕਾਂਗਰਸ ਦੀ ਚੱਲ ਰਹੀ ਲੜਾਈ ਨੇ ਸੂਬੇ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ, ਜਿਸ ਕਾਰਨ ਪੰਜਾਬ ਦੀ ਜਨਤਾ ‘ਚ...

A large quantity of bullet coin was recovered while digging the foundation of the house A large quantity of bullet coin was recovered while digging the foundation of the house
ਪੰਜਾਬ ਨਿਊਜ਼3 hours ago

ਘਰ ਦੀ ਨੀਂਹ ਪੁੱਟਦਿਆਂ ਬਰਾਮਦ ਹੋਇਆ ਵੱਡੀ ਮਾਤਰਾ ‘ਚ ਗੋਲੀ ਸਿੱਕਾ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਮੰਡੀ ਵਿਖੇ ਘਰ ਦੀ ਨੀਂਹ ਪੁੱਟਦਿਆਂ ਪਲਾਸਟਿਕ ਦੀ ਕੈਨੀ ਵਿਚ ਪਏ 336 ਵੱਖ-ਵੱਖ...

Trending