Connect with us

ਅਪਰਾਧ

ਹੂਟਰ ਲੱਗੀ ਨੀਲੀ ਬੱਤੀ ਵਾਲੀ ਕਾਰ ‘ਚ ਹੈਰੋਇਨ ਦੀ ਤਸਕਰੀ ਕਰਨ ਵਾਲਾ ਗਿ੍ਫ਼ਤਾਰ

Published

on

Heroin smuggler arrested in car with blue light

ਲੁਧਿਆਣਾ : ਐੱਸਟੀਐੱਫ ਦੀ ਟੀਮ ਨੇ ਇਕ ਅਜਿਹੇ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਹੂਟਰ ਲੱਗੀ ਨੀਲੀ ਬੱਤੀ ਵਾਲੀ ਸਵਿਫਟ ਕਾਰ ‘ਚ ਹੈਰੋਇਨ ਦੀ ਤਸਕਰੀ ਕਰਦਾ ਸੀ। ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ‘ਚੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਮੁਹੱਲਾ ਪ੍ਰੀਤ ਨਗਰ ਗਲੀ ਨੰਬਰ 6 ਦੇ ਵਾਸੀ ਰਾਜ ਕੁਮਾਰ ਉਰਫ਼ ਰਾਜੂ ਨੂੰ ਗਿ੍ਫਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੈਰੋਇਨ ਦੀ ਤਸਕਰੀ ਕਰਦਾ ਆ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਸੇਖੋਵਾਲ ਇਲਾਕੇ ‘ਚ ਨਾਕਾਬੰਦੀ ਕਰ ਕੇ ਮੁਲਜ਼ਮ ਰਾਜੂ ਨੂੰ ਨੀਲੀ ਬੱਤੀ ਲੱਗੀ ਕਾਰ ਸਮੇਤ ਗਿ੍ਫ਼ਤਾਰ ਕੀਤਾ।

ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ 985 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮੁਲਜ਼ਮ ਰਾਜੂ ਨੇ ਦੱਸਿਆ ਕਿ ਉਹ ਪਹਿਲਾਂ ਭੁੱਕੀ ਵੇਚਣ ਦਾ ਧੰਦਾ ਕਰਦਾ ਸੀ ਪਰ ਪਿਛਲੇ ਦੋ ਸਾਲਾਂ ਤੋਂ ਉਹ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਤਫ਼ਤੀਸ਼ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਕਿ ਮੁਲਜ਼ਮ ਨੇ ਹੈਰੋਇਨ ਦੀ ਕਮਾਈ ਤੋਂ ਕਈ ਈ-ਰਿਕਸ਼ੇ ਵੀ ਖ਼ਰੀਦੇ ਹਨ।

Facebook Comments

Trending