Connect with us

ਪੰਜਾਬ ਨਿਊਜ਼

ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸੂਬੇ ਭਰ ‘ਚ ਰੇਲਵੇ ਸਟੇਸ਼ਨਾਂ ‘ਤੇ ਹਾਈ ਅਲਰਟ

Published

on

High alert at railway stations across the state in view of Amarnath Yatra

ਲੁਧਿਆਣਾ : ਅਮਰਨਾਥ ਯਾਤਰਾ ਦੇ ਮੱਦੇਨਜ਼ਰ ਰੇਲਵੇ ਪੁਲਿਸ ਵਲੋਂ ਸੂਬੇ ਭਰ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ‘ਤੇ ਉੱਚ ਅਧਿਕਾਰੀਆਂ ਵਲੋਂ ਚੈਕਿੰਗ ਕੀਤੀ ਗਈ।

ਜਾਣਕਾਰੀ ਅਨੁਸਾਰ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਰੇਲਵੇ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ ਤੇ ਪਲੇਟਫ਼ਾਰਮਾਂ ‘ਤੇ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜੀ. ਆਰ. ਪੀ. ਦੇ ਏ. ਆਈ. ਜੀ. ਅਜੈ ਮਲੂਜਾ ਨੇ ਅੱਜ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਏ. ਆਈ. ਜੀ. ਅਜੈ ਨੇ ਸੀ. ਸੀ. ਟੀ. ਵੀ. ਰੂਮ, ਰੇਲਵੇ ਪੁਲ ਤੇ ਸਟੇਸ਼ਨ ਦੇ ਸਾਰੇ ਦਾਖਲਾ ਪੁਆਇੰਟਾਂ ‘ਤੇ ਖ਼ੁਦ ਚੈਕਿੰਗ ਕੀਤੀ। ਉਨ੍ਹਾਂ ਰੇਲਵੇ ਅਧਿਕਾਰੀਆਂ ਨੂੰ ਪਲੇਟਫ਼ਾਰਮਾਂ ‘ਤੇ ਵਾਧੂ ਫੋਰਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਅਮਰਨਾਥ ਯਾਤਰਾ ਦੇ ਮੱਦੇਨਜ਼ਰ ਲੁਧਿਆਣਾ, ਜਲੰਧਰ, ਅੰਮਿ੍ਤਸਰ, ਪਠਾਨਕੋਟ ਸਟੇਸ਼ਨਾਂ ‘ਤੇ ਵੀ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਹਨ।

Facebook Comments

Trending