Connect with us

ਪੰਜਾਬ ਨਿਊਜ਼

ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

Published

on

High alert issued in Punjab after blast in Ludhiana court

ਲੁਧਿਆਣਾ : ਅੱਜ ਦੁਪਹਿਰ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ ’ਤੇ ਸਥਿਤ ਬਾਥਰੂਮ ਵਿਚ ਹੋਇਆ ਹੈ। ਸੂਤਰਾਂ ਮੁਤਾਬਕ ਜਿਸ ਬਾਥਰੂਮ ਵਿਚ ਇਹ ਧਮਾਕਾ ਹੋਇਆ ਹੈ, ਉਥੇ ਇਕ ਬੁਰੀ ਤਰ੍ਹਾਂ ਨੁਕਸਾਨੀ ਹੋਈ ਲਾਸ਼ ਵੀ ਬਰਾਮਦ ਹੋਈ ਹੈ।

ਫਿਲਹਾਲ ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪਠਾਨਕੋਟ ਏਅਰਬੇਸ ਨੇੜੇ ਵੀ ਧਮਾਕਾ ਹੋਇਆ ਸੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿਚ ਹਥਿਆਰ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ।

ਇਸ ਤੋਂ ਬਾਅਦ ਪੰਜਾਬ ਵਿਚ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੋਰਟ ਕੰਪਲੈਕਸ ਵਿਚ ਇੰਨਾ ਜ਼ਬਰਦਸਤ ਧਮਾਕਾ ਹੋਣਾ ਪੁਲਸ ਅਤੇ ਖੁਫੀਆ ਏਜੰਸੀਆਂ ਦੀ ਕਾਰਜ ਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

Facebook Comments

Trending