ਪੰਜਾਬ ਨਿਊਜ਼

ਹਾਈਕੋਰਟ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਤਿੰਨ ਦਿਨਾਂ ਦੀ ਲਗਾਈ ਰੋਕ

Published

on

ਲੁਧਿਆਣਾ :   ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਮਜੀਠੀਆ ਬੀਤੇ ਦਿਨ ਹਾਈ ਕੋਰਟ ਵਲੋਂ ਪਾਸ ਕੀਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ਵਿਚ ਕਰਨਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ।

ਮਾਨਯੋਗ ਅਦਾਲਤ ਵਲੋਂ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਸਵੀਕਾਰ ਕਰਦਿਆਂ ਤਿੰਨ ਦਿਨ ਲਈ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦਿਆਂ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.