Connect with us

ਪੰਜਾਬੀ

ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹੇ ਤਾਂ ਹੋ ਸਕਦਾ ਮਲੇਰੀਆ -ਸਿਵਲ ਸਰਜਨ 

Published

on

High fever with cold and fever can be malaria - Civil Surgeon

ਲੁਧਿਆਣਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋ ਜੂਨ ਮਹੀਨਾ ਐਂਟੀ ਮਲੇਰੀਆ ਮਹੀਨੇ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਲੇਰੀਆ ਐਟੀ ਮਹੀਨਾ ਜਿਲ੍ਹੇ ਭਰ ਮਨਾਇਆ ਜਾ ਰਿਹਾ ਹੈ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਫੀਵਰ ਸਰਵੇ ਕਰ ਰਹੀਆਂ ਹਨ ਅਤੇ ਮਲੇਰੀਆ ਦੇ ਬਚਾਅ ਸਬੰਧੀ ਮਾਸ ਮੀਡੀਆ ਵਿੰਗ ਦੀ ਟੀਮ ਵੀ ਵੱਖ ਵੱਖ ਥਾਂਵਾਂ ‘ਤੇ ਜਾ ਕੇ ਆਮ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ। ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਹੋਵੇ, ਸਿਰ ਦਰਦ, ਬੇਚੈਨੀ ਅਤੇ ਕਮਜੋਰੀ ਆਦਿ ਲੱਛਣ ਹੋਣ ਤੇ ਮਲੇਰੀਏ ਦੀ ਜਾਂਚ ਕਰਵਾਉਣੀ ਜਰੂਰੀ ਹੈ।

ਉਨਾਂ ਦੱਸਿਆ ਕਿ ਇਹ ਬੁਖਾਰ (ਐਨਾਫਲੀਜ਼ ) ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਘਰਾਂ ਆਦਿ ਦੇ ਨੇੜੇ ਖੜ੍ਹੇ ਹੋਏ ਪਾਣੀ ਵਿੱਚ ਪਲਦਾ ਹੈ। ਮਲੇਰੀਏ ਦੇ ਬੁਖਾਰ ਦੀ ਜਾਂਚ ਅਤੇ ਇਲਾਜ ਸਿਹਤ ਵਿਭਾਗ ਵਲੋ ਮੁਫਤ ਕੀਤਾ ਜਾਂਦਾ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਵਿਚ ਪਏ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰਨਾ ਚਾਹੀਦਾ ਹੈ।

 

Facebook Comments

Trending