ਪੰਜਾਬੀ

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ‘ਹਿੰਦੀ ਦਿਵਸ’

Published

on

ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ। ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ ਮਨਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ।ਸ੍ਰੀਮਤੀ ਪੂਨਮਬਾਲਾ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਹਿੰਦੀ ਦਾ ਪ੍ਰਯੋਗ ਸਿਰਫ ਲਿਖਤੀ ਰੂਪ ਵਿੱਚ ਹੀ ਨਹੀਂ ਆਉਣਾ, ਸਗੋ ਬੋਲਣੀ ਵੀ ਆਉਣੀ ਵੀ ਜਰੂਰੀ ਹੈ।

ਡਾ ਮਨਪ੍ਰੀਤ ਕੌਰ ਨੇ ਹਿੰਦੀ ਦਿਵਸ ਮਨਾਉਣ ਦੀ ਮਹੱਤਤਾ ਨੂੰ ਦੱਸਦੇ ਹੋਏ ਕਿਹਾ ਕਿ ਸਾਨੂੰ ਆਪਣੀ ਭਾਸ਼ਾ ਨੂੰ ਉੱਚ ਸਥਾਨ ਦੇਣਾ ਚਾਹੀਦਾ ਹੈ। ਭਾਸ਼ਾ ਦੇ ਜ਼ਰੀਏ ਅਸੀਂ ਆਪਣੇ ਮਨ ਦੇ ਭਾਵਾਂ ਨੂੰ ਦੂਜਿਆਂ ਨਾਲ ਸਾਝਾਂ ਕਰਦੇ ਹਾਂ। ਇਸ ਲਈ ਭਾਸ਼ਾ ਦਾ ਸਾਡੇ ਜੀਵਨ ਵਿੱਚ ਅਹਿਮ ਰੋਲ ਹੈ। ਇਸ ਉਪਰੰਤ ਵਿਦਿਆਰਥੀਆਂ ਵੱਲੋ ਕਵਿਤਾ, ਗੀਤ ਅਤੇ ਭਾਸ਼ਣ ਦੁਆਰਾ ਆਪਣੇ ਵਿਚਾਰ ਪੇਸ਼ ਕੀਤੇ ਗਏ। ਡਾ ਸੰਗੀਤਾ ਸੂਦ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ।

Facebook Comments

Trending

Copyright © 2020 Ludhiana Live Media - All Rights Reserved.