Connect with us

ਪੰਜਾਬੀ

 ਡੇਰਾ ਬਾਬਾ ਬਡਭਾਗ ਸਿੰਘ ਮੈੜੀ ਵਿਖੇ 27 ਫਰਵਰੀ ਤੋਂ ਹੋਲੀ ਮੇਲਾ ਸ਼ੁਰੂ

Published

on

Holi fair starts from February 27 at Dera Baba Badbhag Singh Maidi

ਲੁਧਿਆਣਾ :  ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਮੈੜੀ ਵਿਖੇ ਡੇਰਾ ਬਾਬਾ ਬਡਭਾਗ ਸਿੰਘ ਵਿਖੇ 27 ਫਰਵਰੀ ਤੋਂ 10 ਮਾਰਚ ਤੱਕ ਹੋਲੀ ਮੇਲੇ ਦੌਰਾਨ ਟਰੱਕਾਂ, ਟਰੈਕਟਰ-ਟਰਾਲੀਆਂ ਸਮੇਤ ਹੋਰ ਮਾਲ ਗੱਡੀਆਂ ਰਾਹੀਂ ਸ਼ਰਧਾਲੂਆਂ ਦੀ ਆਮਦ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਊਨਾ ਦੇ ਬੁਲਾਰੇ ਨੇ  ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਮੈੜੀ ਵਿਖੇ ਡੇਰਾ ਬਾਬਾ ਬਡਭਾਗ ਸਿੰਘ ਵਿਖੇ 27 ਫਰਵਰੀ ਤੋਂ 10 ਮਾਰਚ ਤੱਕ ਹੋਲੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਊਨਾ ਜ਼ਿਲ੍ਹੇ ਦੇ ਇਸ ਪ੍ਰਸਿੱਧ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਬਾਬਾ ਬਡਭਾਗ ਸਿੰਘ ਮੱਥਾ ਟੇਕਣ ਲਈ ਆਉਂਦੇ ਹਨ ਜਿੱਥੇ ਟਰੱਕਾਂ, ਟਰਾਲੀਆਂ ਅਤੇ ਟਰੈਕਟਰ-ਟਰਾਲੀਆਂ ਸਮੇਤ ਹੋਰ ਮਾਲ ਗੱਡੀਆਂ ਰਾਹੀਂ ਸ਼ਰਧਾਲੂਆਂ ਦੀ ਆਮਦ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਧਾਲੂ ਮਾਲ ਗੱਡੀਆਂ ਵਿੱਚ ਆਉਂਦਾ ਹੈ ਤਾਂ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਐਂਟਰੀ ਗੇਟ ‘ਤੇ ਰੋਕਿਆ ਜਾਵੇਗਾ।

ਉਨ੍ਹਾਂ ਪੰਜਾਬ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈੜੀ ਮੇਲੇ ਵਿੱਚ ਆਉਣ ਲਈ ਮਾਲ ਗੱਡੀਆਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਮੇਲੇ ਵਿੱਚ ਪਹੁੰਚਣ ਲਈ ਸਿਰਫ਼ ਬੱਸਾਂ ਦੀ ਵਰਤੋਂ ਹੀ ਕੀਤੀ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਸਫਲ ਅਤੇ ਸੁਰੱਖਿਅਤ ਧਾਰਮਿਕ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਊਨਾ ਨੂੰ ਆਪਣਾ ਪੂਰਨ ਸਹਿਯੋਗ ਦੇਣ।

Facebook Comments

Trending