ਲੁਧਿਆਣਾ : ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ ਸਲੇਮ ਟਾਬਰੀ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਇਸ ਸਮਾਜਿਕ ਬੁਰਾਈ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਹੋਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਨੌਜਵਾਨਾਂ ਨੇ ਆਪਣਾ ਦਰਦ ਸਾਰਿਆਂ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਅਜਿਹੇ ਪ੍ਰੇਰਨਾਦਾਇਕ ਵਿਅਕਤੀਆਂ ਨਾਲ ਜਾਣੂ ਕਰਵਾਇਆ ਗਿਆ ਜੋ ਇਸ ਨਸ਼ੇ ਦੀ ਲਤ ਤੋਂ ਬਾਹਰ ਆਏ ਹਨ।
ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਿੰਥੈਟਿਕ ਨਸ਼ਿਆਂ ਦੇ ਚੁੰਗਲ ‘ਚੋਂ ਕੱਢਣ ਲਈ ਪਹਿਲਾਂ ਸਾਨੂੰ ਉਨ੍ਹਾਂ ਨੂੰ ਰਵਾਇਤੀ ਨਸ਼ਿਆਂ ਵੱਲ ਤੋਰਨ ਅਤੇ ਫਿਰ ਨਸ਼ਾ ਛੁਡਾਉਣ ਵੱਲ ਪ੍ਰੇਰਿਤ ਕਰਨਾ ਹੋਵੇਗਾ, ਨਹੀਂ ਤਾਂ ਪੰਜਾਬ ਦਾ ਭਵਿੱਖ ਨਸ਼ਿਆਂ ‘ਤੇ ਨਿਰਭਰ ਹੋਵੇਗਾ। ਇਸ ਮੌਕੇ ਇਕਬਾਲ ਸਿੰਘ ਗਿੱਲ ਆਈ.ਪੀ.ਐਸ ਨੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਅਤੇ ਬਾਕੀਆਂ ਦੀ ਹੌਂਸਲਾ ਅਫਜਾਈ ਕੀਤੀ।