ਪੰਜਾਬ ਨਿਊਜ਼

ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ 13 ਜੁਲਾਈ ਤੱਕ ਛੁੱਟੀ ਦਾ ਐਲਾਨ

Published

on

ਲੁਧਿਆਣਾ : ਪੰਜਾਬ ਸਰਕਾਰ ਵੱਲੋਂ 13 ਜੁਲਾਈ ਤੱਕ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸੂਬੇ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਭਾਰੀ ਮੀਂਹ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉ ਲਈ ਛੁੱਟੀਆਂ ਐਲਾਨੀਆਂ ਗਈਆਂ ਹਨ।

ਮਾਣਯੋਗ ਸੁਪਰੀਮ ਕੋਰਟ ਦੇ ਦਿੱਤੇ ਹੁਕਮਾਂ ਮੁਤਾਬਕ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ।

Facebook Comments

Trending

Copyright © 2020 Ludhiana Live Media - All Rights Reserved.