ਚੰਡੀਗੜ੍ਹ: ਪੰਜਾਬ ਵਿੱਚ ਵੀਰਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿੱਚ ਬੀਤੇ ਦਿਨ ਛੁੱਟੀ ਸੀ। ਇਸ ਤੋਂ ਬਾਅਦ ਸਰਕਾਰ ਨੇ ਭਲਕੇ 17 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।